Genesis 28:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ ਤੈਨੂੰ ਅਤੇ ਤੇਰੇ ਬੱਚਿਆਂ ਨੂੰ ਉਸੇ ਤਰ੍ਹਾਂ ਦੀ ਅਸੀਸ ਦੇਵੇ ਜਿਸ ਤਰ੍ਹਾਂ ਦੀ ਉਸ ਨੇ ਅਬਰਾਹਾਮ ਨੂੰ ਦਿੱਤੀ ਸੀ। ਅਤੇ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਜਿਸ ਧਰਤੀ ਉੱਤੇ ਤੂੰ ਰਹਿੰਦਾ ਹੈਂ ਤੂੰ ਉਸ ਦਾ ਮਾਲਿਕ ਹੋਵੇਂ। ਇਹ ਉਹੀ ਧਰਤੀ ਹੈ। ਜਿਹੜੀ ਪਰਮੇਸ਼ੁਰ ਨੇ ਅਬਰਾਹਾਮ ਨੂੰ ਦਿੱਤੀ ਸੀ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਤੈਨੂੰ ਅਬਰਾਹਾਮ ਦੀ ਬਰਕਤ ਅਤੇ ਤੇਰੇ ਨਾਲ ਤੇਰੀ ਅੰਸ ਨੂੰ ਵੀ ਦੇਵੇ ਤਾਂਜੋ ਤੂੰ ਆਪਣੀ ਮੁਸਾਫਰੀ ਦੇ ਦੇਸ ਨੂੰ ਜਿਹੜਾ ਪਰਮੇਸ਼ੁਰ ਨੇ ਅਬਰਾਹਾਮ ਨੂੰ ਦਿੱਤਾ ਵਿਰਸੇ ਵਿੱਚ ਕਰੇਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਤੈਨੂੰ ਅਤੇ ਤੇਰੀ ਅੰਸ ਨੂੰ ਵੀ ਅਬਰਾਹਾਮ ਦੀ ਬਰਕਤ ਦੇਵੇ ਤਾਂ ਜੋ ਤੂੰ ਇਸ ਦੇਸ਼ ਨੂੰ ਜਿਸ ਵਿੱਚ ਤੂੰ ਪਰਦੇਸੀ ਹੋ ਕੇ ਰਹਿੰਦਾ ਹੈਂ, ਜਿਸ ਨੂੰ ਪਰਮੇਸ਼ੁਰ ਨੇ ਅਬਰਾਹਾਮ ਨੂੰ ਦਿੱਤਾ ਸੀ, ਆਪਣੀ ਵਿਰਾਸਤ ਬਣਾ ਲਵੇਂ।