Genesis 28:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਏਸਾਓ ਨੂੰ ਪਤਾ ਲੱਗਿਆ ਕਿ ਉਸ ਦੇ ਪਿਤਾ ਨੇ ਯਾਕੂਬ ਨੂੰ ਅਸੀਸ ਦਿੱਤੀ ਹੈ। ਅਤੇ ਏਸਾਓ ਨੂੰ ਪਤਾ ਲੱਗਿਆ ਕਿ ਇਸਹਾਕ ਨੇ ਯਾਕੂਬ ਨੂੰ ਵਹੁਟੀ ਲੱਭਣ ਲਈ ਪਦਨ ਅਰਾਮ ਭੇਜ ਦਿੱਤਾ ਹੈ। ਏਸਾਓ ਨੂੰ ਪਤਾ ਲੱਗਿਆ ਕਿ ਇਸਹਾਕ ਨੇ ਯਾਕੂਬ ਨੂੰ ਆਦੇਸ਼ ਦਿੱਤਾ ਹੈ ਕਿ ਉਹ ਕਾਨਾਨੀ ਔਰਤ ਨਾਲ ਸ਼ਾਦੀ ਨਾ ਕਰੇ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਏਸਾਓ ਨੇ ਵੇਖਿਆ ਕਿ ਇਸਹਾਕ ਨੇ ਯਾਕੂਬ ਨੂੰ ਬਰਕਤ ਦਿੱਤੀ ਅਰ ਉਸ ਨੂੰ ਪਦਨ ਅਰਾਮ ਵਿੱਚ ਘੱਲਿਆ ਭਈ ਉੱਥੋਂ ਆਪਣੇ ਲਈ ਤੀਵੀਂ ਕਰੇ ਅਤੇ ਉਸ ਉਹ ਨੂੰ ਬਰਕਤ ਦਿੰਦਿਆਂ ਆਖਿਆ ਭਈ ਤੂੰ ਕਨਾਨੀਆਂ ਦੀਆਂ ਧੀਆਂ ਵਿੱਚੋਂ ਤੀਵੀਂ ਨਾ ਕਰੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਏਸਾਓ ਨੇ ਵੇਖਿਆ ਕਿ ਇਸਹਾਕ ਨੇ ਯਾਕੂਬ ਨੂੰ ਬਰਕਤ ਦਿੱਤੀ ਅਤੇ ਉਸ ਨੂੰ ਪਦਨ ਅਰਾਮ ਵਿੱਚ ਭੇਜ ਦਿੱਤਾ ਹੈ ਜੋ ਉਹ ਉੱਥੋਂ ਆਪਣੇ ਲਈ ਪਤਨੀ ਲਵੇ ਅਤੇ ਉਸ ਨੇ ਉਹ ਨੂੰ ਬਰਕਤ ਦਿੰਦੇ ਹੋਏ ਇਹ ਹੁਕਮ ਦਿੱਤਾ ਕਿ ਤੂੰ ਕਨਾਨੀਆਂ ਦੀਆਂ ਧੀਆਂ ਵਿੱਚੋਂ ਕਿਸੇ ਨਾਲ ਵਿਆਹ ਨਾ ਕਰੀਂ,