Genesis 28:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਏਸਾਓ ਦੇ ਪਹਿਲਾਂ ਹੀ ਦੋ ਪਤਨੀਆਂ ਸਨ। ਪਰ ਉਹ ਇਸਮਾਏਲ ਕੋਲ ਗਿਆ ਅਤੇ ਇੱਕ ਹੋਰ ਔਰਤ ਨਾਲ ਸ਼ਾਦੀ ਕਰ ਲਈ। ਉਸ ਨੇ ਇਸਮਾਏਲ ਦੀ ਧੀ, ਮਹਲਥ, ਨਾਲ ਸ਼ਾਦੀ ਕਰ ਲਈ। ਇਸਮਾਏਲ ਅਬਰਾਹਾਮ ਦਾ ਪੁੱਤਰ ਸੀ। ਮਹਲਥ ਨਬਾਯੋਥ ਦੀ ਭੈਣ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਏਸਾਓ ਇਸਮਾਏਲ ਕੋਲ ਗਿਆ ਅਤੇ ਅਬਾਰਾਹਮ ਦੇ ਪੁੱਤ੍ਰ ਇਸਮਾਏਲ ਦੀ ਧੀ ਅਰ ਨਬਾਯੋਥ ਦੀ ਭੈਣ ਮਹਲਥ ਨੂੰ ਆਪਣੇ ਲਈ ਲੈਕੇ ਆਪਣੀਆਂ ਦੂਜੀਆਂ ਤੀਵੀਆਂ ਦੇ ਨਾਲ ਰਲਾ ਲਿਆ ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਏਸਾਓ ਇਸਮਾਏਲ ਕੋਲ ਗਿਆ ਅਤੇ ਅਬਰਾਹਾਮ ਦੇ ਪੁੱਤਰ ਇਸਮਾਏਲ ਦੀ ਧੀ ਅਤੇ ਨਬਾਯੋਤ ਦੀ ਭੈਣ ਮਹਲਥ ਨੂੰ ਆਪਣੇ ਲਈ ਲੈ ਕੇ ਆਪਣੀਆਂ ਦੂਜੀਆਂ ਪਤਨੀਆਂ ਦੇ ਨਾਲ ਰਲਾ ਲਿਆ।