Genesis 29:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੇਆਹ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ। ਉਸ ਨੇ ਇਸਦਾ ਨਾਮ ਰਊਬੇਨ ਰੱਖਿਆ। ਲੇਆਹ ਨੇ ਇਸਦਾ ਇਹ ਨਾਮ ਇਸ ਲਈ ਰੱਖਿਆ ਕਿਉਂਕਿ ਉਸ ਨੇ ਆਖਿਆ, “ਯਹੋਵਾਹ ਨੇ ਮੇਰੀਆਂ ਮੁਸ਼ਕਿਲਾਂ ਦੇਖ ਲਈਆਂ ਹਨ। ਮੇਰਾ ਪਤੀ ਮੈਨੂੰ ਪਿਆਰ ਨਹੀਂ ਕਰਦਾ। ਇਸ ਲਈ ਸ਼ਾਇਦ ਹੁਣ ਮੇਰਾ ਪਤੀ ਮੈਨੂੰ ਪਿਆਰ ਕਰੇ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਲੇਆਹ ਗਰਭਵੰਤੀ ਹੋਈ ਅਰ ਪੁੱਤ੍ਰ ਜਣੀ ਅਰ ਉਹ ਉਸ ਦਾ ਨਾਉਂ ਰਊਬੇਨ ਰੱਖਿਆ ਕਿਉਂਜੋ ਉਸ ਆਖਿਆ, ਯਹੋਵਾਹ ਨੇ ਮੇਰਾ ਕਸ਼ਟ ਵੇਖਿਆ ਸੋ ਹੁਣ ਮੇਰਾ ਮਰਦ ਮੇਰੇ ਨਾਲ ਪ੍ਰੀਤ ਕਰੂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਲੇਆਹ ਗਰਭਵਤੀ ਹੋਈ ਅਤੇ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਨੇ ਇਹ ਆਖ ਕੇ ਉਹ ਦਾ ਨਾਮ ਰਊਬੇਨ ਰੱਖਿਆ, ਯਹੋਵਾਹ ਨੇ ਮੇਰਾ ਕਸ਼ਟ ਵੇਖਿਆ ਹੈ, ਹੁਣ ਮੇਰਾ ਪਤੀ ਮੇਰੇ ਨਾਲ ਪ੍ਰੇਮ ਕਰੇਗਾ।