Genesis 3:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੈਨੂੰ ਆਪਣੇ ਭੋਜਨ ਲਈ ਸਖ਼ਤ ਮਿਹਨਤ ਕਰਨੀ ਪਵੇਗੀ ਜਦੋਂ ਤੀਕ ਕਿ ਤੇਰਾ ਚਿਹਰਾ ਮੁੜਕੇ ਨਾਲ ਭਿੱਜ ਨਹੀਂ ਜਾਂਦਾ। ਤੈਨੂੰ ਮਰਨ ਤੀਕ ਸਖ਼ਤ ਮਿਹਨਤ ਕਰਨੀ ਪਵੇਗੀ। ਫ਼ੇਰ ਤੂੰ ਖਾਕ ਹੋ ਜਾਵੇਂਗਾ। ਮੈਂ ਤੈਨੂੰ ਮਿੱਟੀ ਤੋਂ ਸਾਜਿਆ ਸੀ ਅਤੇ ਮਰਕੇ ਫ਼ਿਰ ਤੋਂ ਤੂੰ ਮਿੱਟੀ ਹੋ ਜਾਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਆਪਣੇ ਮੂੰਹ ਦੇ ਮੁੜ੍ਹਕੇ ਨਾਲ ਰੋਟੀ ਖਾਵੇਂਗਾ ਜਦ ਤੀਕ ਤੂੰ ਮਿੱਟੀ ਵਿੱਚ ਫੇਰ ਨਾ ਮੁੜੇਂ ਕਿਉਂਜੋ ਤੂੰ ਉਸ ਤੋਂ ਕੱਢਿਆ ਗਿਆ ਸੀ। ਤੂੰ ਮਿੱਟੀ ਹੈਂ ਅਤੇ ਮਿੱਟੀ ਵਿੱਚ ਤੂੰ ਮੁੜ ਜਾਵੇਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਮੱਥੇ ਦੇ ਪਸੀਨੇ ਨਾਲ ਰੋਟੀ ਖਾਇਆ ਕਰੇਂਗਾ ਜਦ ਤੱਕ ਤੂੰ ਮਿੱਟੀ ਵਿੱਚ ਫੇਰ ਨਾ ਮਿਲ ਜਾਵੇਂ ਕਿਉਂ ਜੋ ਤੂੰ ਉਸ ਵਿੱਚੋਂ ਹੀ ਕੱਢਿਆ ਗਿਆ ਸੀ। ਤੂੰ ਮਿੱਟੀ ਹੈਂ ਅਤੇ ਮਿੱਟੀ ਵਿੱਚ ਹੀ ਮੁੜ ਜਾਵੇਂਗਾ।