Genesis 3:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਪਰਮੇਸ਼ੁਰ ਨੇ ਆਖਿਆ, “ਦੇਖੋ, ਆਦਮੀ ਸਾਡੇ ਵਾਂਗ ਬਣ ਗਿਆ ਹੈ-ਅਤੇ ਉਹ ਜਾਣਦਾ ਹੈ ਕੀ ਚੰਗਾ ਹੈ ਅਤੇ ਕੀ ਮਾੜਾ ਅਤੇ ਹੁਣ ਸੰਭਵ ਹੈ ਕਿ ਆਦਮ ਜੀਵਨ ਦੇ ਰੁੱਖ ਦਾ ਫ਼ਲ ਖਾ ਲਵੇ। ਜੇ ਆਦਮੀ ਨੇ ਉਸ ਰੁੱਖ ਦਾ ਫ਼ਲ ਖਾ ਲਿਆ ਤਾਂ ਉਹ ਸਦਾ ਲਈ ਜਿਉਂਦਾ ਰਹੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਹੋਵਾਹ ਪਰਮੇਸ਼ੁਰ ਨੇ ਆਖਿਆ, ਵੇਖੋ ਆਦਮੀ ਭਲੇ ਬੁਰੇ ਦੀ ਸਿਆਣ ਵਿੱਚ ਸਾਡੇ ਵਿੱਚੋਂ ਇੱਕ ਵਰਗਾ ਹੋ ਗਿਆ ਅਤੇ ਹੁਣ ਅਜੇਹਾ ਨਾ ਹੋਵੇ ਕਿ ਉਹ ਆਪਣਾ ਹੱਥ ਵਧਾਕੇ ਜੀਵਣ ਦੇ ਬਿਰਛ ਤੋਂ ਵੀ ਲੈ ਕੇ ਖਾਵੇ ਅਤੇ ਸਦਾ ਜੀਉਂਦਾ ਰਹੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੋਵਾਹ ਪਰਮੇਸ਼ੁਰ ਨੇ ਆਖਿਆ, ਵੇਖੋ ਮਨੁੱਖ ਭਲੇ ਬੁਰੇ ਦੀ ਸਮਝ ਵਿੱਚ ਸਾਡੇ ਵਿੱਚੋਂ ਇੱਕ ਵਰਗਾ ਹੋ ਗਿਆ ਹੈ ਅਤੇ ਹੁਣ ਅਜਿਹਾ ਨਾ ਹੋਵੇ ਕਿ ਉਹ ਆਪਣਾ ਹੱਥ ਵਧਾ ਕੇ ਜੀਵਨ ਦੇ ਰੁੱਖ ਦਾ ਫਲ ਵੀ ਖਾ ਲਵੇ ਅਤੇ ਸਦਾ ਜੀਉਂਦਾ ਰਹੇ।