Genesis 3:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਪਰਮੇਸ਼ੁਰ ਨੇ ਆਦਮ ਨੂੰ ਬਾਗ਼ ਵਿੱਚੋਂ ਕੱਢ ਦਿੱਤਾ। ਫ਼ੇਰ ਯਹੋਵਾਹ ਨੇ ਬਾਗ਼ ਨੂੰ ਜਾਂਦੇ ਰਸਤੇ ਦੀ ਰਾਖੀ ਕਰਨ ਲਈ ਕਰੂਬੀ ਦੂਤਾਂ ਨੂੰ ਤੈਨਾਤ ਕਰ ਦਿੱਤਾ। ਯਹੋਵਾਹ ਪਰਮੇਸ਼ੁਰ ਨੇ ਉੱਥੇ ਅਗਨੀ ਦੀ ਤਲਵਾਰ ਰੱਖ ਦਿੱਤੀ। ਇਹ ਤਲਵਾਰ ਜੀਵਨ ਦੇ ਰੁੱਖ ਨੂੰ ਜਾਂਦੇ ਰਸਤੇ ਦੀ ਰਾਖੀ ਕਰਨ ਲਈ ਹਰ ਪਾਸੇ ਲਿਸ਼ਕਦੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਸ ਨੇ ਆਦਮੀ ਨੂੰ ਕੱਢ ਦਿੱਤਾ ਅਤੇ ਉਸ ਨੇ ਅਦਨ ਦੇ ਬਾਗ ਦੇ ਚੜ੍ਹਦੇ ਪਾਸੇ ਦੂਤਾਂ ਨੂੰ ਅਤੇ ਚੌਪਾਸੇ ਘੁੰਮਣ ਵਾਲੇ ਖੰਡੇ ਦੀ ਲਸ਼ਕ ਨੂੰ ਰੱਖਿਆ ਤਾਂਜੋ ਉਹ ਜੀਵਣ ਦੇ ਬਿਰਛ ਦੇ ਰਾਹ ਦੀ ਰਾਖੀ ਕਰਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਉਸ ਨੇ ਆਦਮ ਨੂੰ ਕੱਢ ਦਿੱਤਾ ਅਤੇ ਉਸ ਨੇ ਅਦਨ ਦੇ ਬਾਗ਼ ਦੇ ਪੂਰਬ ਵੱਲ ਦੂਤਾਂ ਨੂੰ ਅਤੇ ਚਾਰ ਚੁਫ਼ੇਰੇ ਘੁੰਮਣ ਵਾਲੀ ਅੱਗ ਦੀ ਤਲਵਾਰ ਨੂੰ ਰੱਖਿਆ ਤਾਂ ਜੋ ਓਹ ਜੀਵਨ ਦੇ ਰੁੱਖ ਦੇ ਰਾਹ ਦੀ ਰਾਖੀ ਕਰਨ।