Genesis 3:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਔਰਤ ਨੇ ਦੇਖਿਆ ਕਿ ਰੁੱਖ ਬੜਾ ਸੋਹਣਾ ਸੀ। ਉਸ ਨੇ ਦੇਖਿਆ ਕਿ ਫ਼ਲ ਖਾਣ ਲਈ ਚੰਗਾ ਸੀ ਅਤੇ ਇਹ ਕਿ ਰੁੱਖ ਉਸ ਨੂੰ ਸਿਆਣੀ ਬਣਾ ਸੱਕਦਾ ਸੀ। ਇਸ ਲਈ ਔਰਤ ਨੇ ਰੁੱਖ ਤੋਂ ਫ਼ਲ ਤੋੜਿਆ ਅਤੇ ਖਾ ਲਿਆ। ਉਸ ਦਾ ਪਤੀ ਵੀ ਉਸ ਦੇ ਨਾਲ ਸੀ, ਇਸ ਲਈ ਉਸ ਨੇ ਫ਼ਲ ਵਿੱਚੋਂ ਕੁਝ ਹਿੱਸਾ ਉਸ ਨੂੰ ਵੀ ਦਿੱਤਾ ਅਤੇ ਉਸ ਨੇ ਵੀ ਖਾਧਾ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਤੀਵੀਂ ਨੇ ਵੇਖਿਆ ਕਿ ਉਹ ਬਿਰਛ ਖਾਣ ਲਈ ਚੰਗਾ ਹੈ ਅਤੇ ਅੱਖੀਆਂ ਨੂੰ ਭਾਉਂਦਾ ਹੈ ਅਤੇ ਉਹ ਬਿਰਛ ਬੁੱਧ ਦੇਣ ਲਈ ਲੋੜੀਂਦਾ ਹੈ ਤਾਂ ਉਸ ਨੇ ਉਹ ਦੇ ਫਲ ਤੋਂ ਲਿਆ ਤੇ ਆਪ ਖਾਧਾ ਨਾਲੇ ਆਪਣੇ ਪਤੀ ਨੂੰ ਵੀ ਦਿੱਤਾ ਅਤੇ ਉਸ ਨੇ ਖਾਧਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਇਸਤਰੀ ਨੇ ਵੇਖਿਆ ਕਿ ਉਸ ਰੁੱਖ ਦਾ ਫਲ ਖਾਣ ਲਈ ਚੰਗਾ ਹੈ ਅਤੇ ਅੱਖੀਆਂ ਨੂੰ ਭਾਉਂਦਾ ਹੈ ਅਤੇ ਉਸ ਰੁੱਖ ਦਾ ਫਲ ਬੁੱਧ ਦੇਣ ਦੇ ਯੋਗ ਹੈ ਤਾਂ ਉਸ ਨੇ ਉਹ ਦੇ ਫਲ ਨੂੰ ਲਿਆ ਤੇ ਆਪ ਖਾਧਾ ਅਤੇ ਆਪਣੇ ਪਤੀ ਨੂੰ ਵੀ ਦਿੱਤਾ ਅਤੇ ਉਸ ਨੇ ਵੀ ਖਾਧਾ।