Genesis 30:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਾਕੂਬ ਉਸ ਸਮੇਂ ਖੇਤਾਂ ਵਿੱਚੋਂ ਆਇਆ। ਲੇਆਹ ਨੇ ਉਸ ਨੂੰ ਦੇਖਿਆ ਅਤੇ ਉਸ ਨੂੰ ਮਿਲਣ ਲਈ ਬਾਹਰ ਗਈ। ਉਸ ਨੇ ਆਖਿਆ, “ਤੂੰ ਅੱਜ ਮੇਰੇ ਨਾਲ ਸੌਵੇਂਗਾ। ਮੈਂ ਆਪਣੇ ਪੁੱਤਰ ਦੇ ਫ਼ੁੱਲਾਂ ਨਾਲ ਤੇਰੀ ਕੀਮਤ ਅਦਾ ਕਰ ਦਿੱਤੀ ਹੈ।” ਇਸ ਲਈ ਯਾਕੂਬ ਉਸ ਰਾਤ ਲੇਆਹ ਨਾਲ ਸੁੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਯਾਕੂਬ ਸ਼ਾਮਾਂ ਦੇ ਵੇਲੇ ਖੇਤ ਤੋਂ ਆਇਆ ਤਾਂ ਲੇਆਹ ਉਹ ਦੇ ਮਿਲਣ ਲਈ ਬਾਹਰ ਆਈ ਅਰ ਉਸ ਆਖਿਆ, ਤੂੰ ਮੇਰੇ ਕੋਲ ਆਵੀਂ ਕਿਉਂਜੋ ਮੈਂ ਤੈਨੂੰ ਆਪਣੇ ਪੁੱਤ੍ਰ ਦੀਆਂ ਦੂਦੀਆਂ ਨਾਲ ਭਾੜੇ ਉੱਤੇ ਲਿਆ ਹੈ। ਉਪਰੰਤ ਉਹ ਉਸ ਰਾਤ ਉਸ ਦੇ ਨਾਲ ਲੇਟਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਯਾਕੂਬ ਸ਼ਾਮ ਦੇ ਵੇਲੇ ਖੇਤ ਤੋਂ ਆਇਆ ਤਾਂ ਲੇਆਹ ਉਸ ਨੂੰ ਮਿਲਣ ਲਈ ਬਾਹਰ ਆਈ ਅਤੇ ਆਖਿਆ, ਤੂੰ ਮੇਰੇ ਕੋਲ ਆਵੀਂ ਕਿਉਂ ਜੋ ਮੈਂ ਤੈਨੂੰ ਆਪਣੇ ਪੁੱਤਰ ਦੀਆਂ ਦੂਦੀਆਂ ਨਾਲ ਭਾੜੇ ਉੱਤੇ ਲਿਆ ਹੈ। ਇਸ ਲਈ ਉਹ ਉਸ ਰਾਤ ਉਸ ਦੇ ਨਾਲ ਲੇਟਿਆ।