Genesis 30:33 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਭਵਿੱਖ ਵਿੱਚ, ਤੂੰ ਆਸਾਨੀ ਨਾਲ ਦੇਖ ਸੱਕੇਂਗਾ ਕਿ ਮੈਂ ਇਮਾਨਦਾਰ ਹਾਂ ਜਾਂ ਨਹੀਂ। ਤੂੰ ਮੇਰੇ ਇੱਜੜ ਵੱਲ ਝਾਤੀ ਮਾਰਨ ਆ ਸੱਕਦਾ ਹੈ। ਜੇ ਮੇਰੇ ਕੋਲ ਕੋਈ ਅਜਿਹੀ ਬੱਕਰੀ ਹੋਵੇ ਜਿਸ ਦੇ ਉੱਤੇ ਧੱਬੇ ਨਹੀਂ ਹਨ ਜਾਂ ਕੋਈ ਅਜਿਹੀ ਭੇਡ ਹੋਵੇ ਜੋ ਕਾਲੀ ਨਹੀਂ ਹੈ ਤਾਂ ਤੈਨੂੰ ਪਤਾ ਲੱਗ ਜਾਵੇਗਾ ਕਿ ਉਸ ਨੂੰ ਮੈਂ ਚੋਰੀ ਕੀਤਾ ਸੀ।”
Punjabi Bible 2016 - ਪਵਿੱਤਰ ਬਾਈਬਲ O.V.
ਅਰ ਮੇਰਾ ਧਰਮ ਮੇਰੇ ਲਈ ਕਿਸੇ ਆਉਣ ਵਾਲੇ ਦਿਨ ਵਿੱਚ ਉੱਤ੍ਰ ਦੇਵੇਗਾ ਜਦ ਤੂੰ ਮੇਰੇ ਸਨਮੁਖ ਮੇਰੀ ਤਲਬ ਲਈ ਆਵੇਂਗਾ ਤਾਂ ਬੱਕਰੀਆਂ ਵਿੱਚ ਹਰ ਇੱਕ ਜਿਹੜੀ ਚਿਤਲੀ ਅਰ ਡੱਬੀ ਅਰ ਭੇਡਾਂ ਵਿੱਚ ਲੋਹੀ ਨਾ ਹੋਵੇ ਸੋ ਉਹ ਮੇਰੇ ਕੋਲ ਚੋਰੀ ਦੀ ਹੋਵੇਗੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰਾ ਧਰਮ ਮੇਰੇ ਲਈ ਆਉਣ ਵਾਲੇ ਦਿਨ ਵਿੱਚ ਉੱਤਰ ਦੇਵੇਗਾ ਜਦ ਤੂੰ ਮੇਰੇ ਸਨਮੁਖ ਮੇਰੀ ਮਜ਼ਦੂਰੀ ਦੇਣ ਲਈ ਆਵੇਂਗਾ ਤਾਂ ਬੱਕਰੀਆਂ ਵਿੱਚੋਂ ਹਰ ਇੱਕ ਜਿਹੜੀ ਚਿਤਲੀ ਅਤੇ ਡੱਬੀ ਅਤੇ ਭੇਡਾਂ ਵਿੱਚ ਜਿਹੜੀ ਕਾਲੀ ਨਾ ਹੋਵੇ, ਜੇ ਉਹ ਮੇਰੇ ਕੋਲੋਂ ਨਿੱਕਲੇ ਤਾਂ ਚੋਰੀ ਦੀ ਹੋਵੇਗੀ।