Genesis 30:35 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਉਸ ਦਿਨ ਲਾਬਾਨ ਨੇ ਆਪਣੇ ਇੱਜੜ ਵਿੱਚੋਂ ਉਹ ਸਾਰੀਆਂ ਬੱਕਰੀਆਂ ਜਿਨ੍ਹਾਂ ਉੱਤੇ ਧੱਬੇ ਜਾਂ ਧਾਰੀਆਂ ਸਨ ਅਤੇ ਸਾਰਿਆਂ ਕਾਲੀਆਂ ਭੇਡਾਂ ਵੀ ਅਲੱਗ ਕਰ ਦਿੱਤੀਆਂ। ਲਾਬਾਨ ਨੇ ਆਪਣੇ ਪੁੱਤਰ ਨੂੰ ਇਨ੍ਹਾਂ ਭੇਡਾਂ ਦਾ ਧਿਆਨ ਰੱਖਣ ਲਈ ਆਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਨੇ ਉਸ ਦਿਹਾੜੇ ਸਾਰੇ ਗਦਰੇ ਅਰ ਡੱਬੇ ਬਕਰੇ ਅਰ ਸਾਰੀਆਂ ਚਿਤਲੀਆਂ ਅਰ ਡੱਬੀਆਂ ਬੱਕਰੀਆਂ ਅਤੇ ਜਿਸ ਕਿਸੇ ਵਿੱਚ ਸਫੇਦੀ ਸੀ ਅਤੇ ਭੇਡਾਂ ਵਿੱਚੋਂ ਜਿੰਨੀਆਂ ਲੋਹੀਆਂ ਸਨ ਸਭਨਾਂ ਨੂੰ ਕੱਢਿਆ ਅਰ ਆਪਣੇ ਪੁੱਤ੍ਰਾਂ ਦੇ ਹੱਥਾਂ ਵਿੱਚ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਸੇ ਦਿਨ ਸਾਰੇ ਧਾਰੀ ਵਾਲੇ ਅਤੇ ਡੱਬੇ ਬੱਕਰੇ ਅਤੇ ਸਾਰੀਆਂ ਚਿਤਲੀਆਂ ਅਤੇ ਡੱਬੀਆਂ ਬੱਕਰੀਆਂ ਅਰਥਾਤ ਜਿਸ ਕਿਸੇ ਵਿੱਚ ਸਫ਼ੇਦੀ ਸੀ ਅਤੇ ਭੇਡਾਂ ਵਿੱਚੋਂ ਜਿੰਨੀਆਂ ਕਾਲੀਆਂ ਸਨ, ਸਭ ਨੂੰ ਕੱਢਿਆ ਅਤੇ ਆਪਣੇ ਪੁੱਤਰਾਂ ਦੇ ਹੱਥਾਂ ਵਿੱਚ ਦਿੱਤਾ।