Genesis 31:35 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਰਾਖੇਲ ਨੇ ਆਪਣੇ ਪਿਤਾ ਨੂੰ ਆਖਿਆ, “ਪਿਤਾ ਜੀ, ਮੇਰੇ ਨਾਲ ਨਾਰਾਜ਼ ਨਾ ਹੋਣਾ। ਮੈਂ ਤੁਹਾਡੇ ਸਾਹਮਣੇ ਖਲੋ ਨਹੀਂ ਸੱਕਦੀ। ਮੈਨੂੰ ਮਾਹਵਾਰੀ ਆਈ ਹੋਈ ਹੈ।” ਇਸ ਲਈ ਲਾਬਾਨ ਨੇ ਡੇਰੇ ਦੀ ਤਲਾਸ਼ੀ ਲਈ ਪਰ ਉਸ ਨੂੰ ਆਪਣੇ ਕੁਲ ਦੇਵਤੇ ਨਹੀਂ ਮਿਲੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਓਸ ਆਪਣੇ ਪਿਤਾ ਨੂੰ ਆਖਿਆ ਹੇ ਮੇਰੇ ਸਵਾਮੀ ਤੁਹਾਡੀਆਂ ਅੱਖਾਂ ਵਿੱਚ ਏਹ ਗੱਲ ਗਰੰਜਗੀ ਦੀ ਨਾ ਹੋਵੇ ਕਿ ਮੈਂ ਤੁਹਾਡੇ ਸਾਹਮਣੇ ਨਾ ਉੱਠ ਸੱਕੀ ਕਿਉਂਜੋ ਮੈਂ ਤੀਵੀਆਂ ਵਾਲੇ ਹਾਲ ਵਿੱਚ ਹਾਂ। ਸੋ ਉਸ ਨੇ ਟੋਹਿਆ ਪਰ ਉਸ ਨੂੰ ਓਹ ਬੁੱਤ ਨਾ ਲੱਭੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਆਪਣੇ ਪਿਤਾ ਨੂੰ ਆਖਿਆ ਹੇ ਮੇਰੇ ਸੁਆਮੀ, ਤੁਹਾਡੀਆਂ ਅੱਖਾਂ ਵਿੱਚ ਇਹ ਗੱਲ ਨਰਾਜ਼ਗੀ ਦੀ ਨਾ ਹੋਵੇ ਕਿ ਮੈਂ ਤੁਹਾਡੇ ਸਾਹਮਣੇ ਨਾ ਉੱਠ ਸਕੀ, ਕਿਉਂ ਜੋ ਮੈਂ ਮਾਹਵਾਰੀ ਦੇ ਹਾਲ ਵਿੱਚ ਹਾਂ। ਇਸ ਲਈ ਉਸ ਨੇ ਲੱਭਿਆ ਪਰ ਉਸ ਨੂੰ ਬੁੱਤ ਨਾ ਲੱਭੇ।