Genesis 31:43 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲਾਬਾਨ ਨੇ ਯਾਕੂਬ ਨੂੰ ਆਖਿਆ, “ਇਹ ਔਰਤਾਂ ਮੇਰੀਆਂ ਧੀਆਂ ਹਨ। ਅਤੇ ਇਹ ਬੱਚੇ ਮੇਰੇ ਹਨ। ਅਤੇ ਇਹ ਜਾਨਵਰ ਮੇਰੇ ਹਨ। ਜੋ ਵੀ ਚੀਜ਼ ਤੈਨੂੰ ਇੱਥੇ ਨਜ਼ਰ ਆਉਂਦੀ ਹੈ ਮੇਰੀ ਹੈ। ਪਰ ਮੈਂ ਆਪਣੀਆਂ ਧੀਆਂ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਕੋਲ ਰੱਖਣ ਲਈ ਕੁਝ ਨਹੀਂ ਕਰ ਸੱਕਦਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਲਾਬਾਨ ਨੇ ਯਾਕੂਬ ਨੂੰ ਉੱਤਰ ਦੇਕੇ ਆਖਿਆ, ਏਹ ਧੀਆਂ ਮੇਰੀਆਂ ਧੀਆਂ ਅਰ ਏਹ ਪੁੱਤ੍ਰ ਮੇਰੇ ਪੁੱਤ੍ਰ ਅਰ ਇਹ ਇੱਜੜ ਮੇਰੇ ਇੱਜੜ ਹਨ ਅਰ ਜੋ ਤੂੰ ਵੇਖਦਾ ਹੈਂ ਸਭ ਮੇਰਾ ਹੈ । ਹੁਣ ਮੈਂ ਅੱਜ ਦੇ ਦਿਨ ਆਪਣੀਆਂ ਏਹਨਾਂ ਧੀਆਂ ਨੂੰ ਅਰ ਏਹਨਾਂ ਤੋਂ ਜੰਮੇ ਹੋਏ ਪੁੱਤ੍ਰਾਂ ਨੂੰ ਕੀ ਕਰਾਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲਾਬਾਨ ਨੇ ਯਾਕੂਬ ਨੂੰ ਉੱਤਰ ਦੇ ਕੇ ਆਖਿਆ, ਇਹ ਧੀਆਂ ਮੇਰੀਆਂ ਹੀ ਧੀਆਂ ਹਨ, ਇਹ ਪੁੱਤਰ ਮੇਰੇ ਹੀ ਪੁੱਤਰ ਹਨ, ਇਹ ਇੱਜੜ ਮੇਰੇ ਹੀ ਇੱਜੜ ਹਨ ਅਤੇ ਜੋ ਕੁਝ ਤੂੰ ਵੇਖਦਾ ਹੈਂ ਸਭ ਮੇਰਾ ਹੈ। ਹੁਣ ਮੈਂ ਅੱਜ ਦੇ ਦਿਨ ਆਪਣੀਆਂ ਇਹਨਾਂ ਧੀਆਂ ਅਤੇ ਇਹਨਾਂ ਤੋਂ ਜੰਮੇ ਹੋਏ ਪੁੱਤਰਾਂ ਨਾਲ ਕੀ ਕਰਾਂ?