Genesis 33:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੈਂ ਬੇਨਤੀ ਕਰਦਾ ਹਾਂ ਕਿ ਤੁਸੀਂ ਮੇਰੀਆਂ ਇਹ ਸੁਗਾਤਾਂ ਵੀ ਪ੍ਰਵਾਨ ਕਰੋ। ਪਰਮੇਸ਼ੁਰ ਦੀ ਮੇਰੇ ਉੱਤੇ ਅਪਾਰ ਕਿਰਪਾ ਹੈ। ਮੇਰੇ ਕੋਲ ਮੇਰੀਆਂ ਲੋੜਾਂ ਨਾਲੋਂ ਵੱਧੇਰੇ ਹੈ।” ਇਸ ਤਰ੍ਹਾਂ ਯਾਕੂਬ ਨੇ ਏਸਾਓ ਨੂੰ ਸੁਗਾਤਾਂ ਲੈਣ ਲਈ ਬੇਨਤੀ ਕੀਤੀ। ਇਸ ਲਈ ਏਸਾਓ ਨੇ ਸੁਗਾਤਾਂ ਪ੍ਰਵਾਨ ਕਰ ਲਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੀ ਸੁਗਾਤ ਨੂੰ ਜਿਹੜੀ ਤੇਰੇ ਕੋਲ ਘੱਲੀ ਗਈ ਹੈ ਕਬੂਲ ਕਰ ਕਿਉਂਜੋ ਪਰਮੇਸ਼ੁਰ ਨੇ ਮੇਰੇ ਉੱਤੇ ਦਯਾ ਕੀਤੀ ਹੈ ਅਰ ਮੇਰੇ ਕੋਲ ਸਭ ਕੁਝ ਹੈ ਤਾਂ ਉਹ ਉਸ ਦੇ ਖੈਹੜੇ ਪਿਆ ਸੋ ਉਸ ਨੇ ਕਬੂਲ ਕਰ ਲਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰਾ ਨਜ਼ਰਾਨਾ ਜਿਹੜਾ ਮੈਂ ਤੇਰੇ ਕੋਲ ਭੇਜਿਆ ਹੈ, ਕਬੂਲ ਕਰ ਕਿਉਂ ਜੋ ਪਰਮੇਸ਼ੁਰ ਨੇ ਮੇਰੇ ਉੱਤੇ ਦਯਾ ਕੀਤੀ ਹੈ ਅਤੇ ਮੇਰੇ ਕੋਲ ਸਭ ਕੁਝ ਹੈ। ਜਦ ਉਸ ਨੇ ਉਹ ਦੀ ਬਹੁਤ ਮਿੰਨਤ ਕੀਤੀ ਤਾਂ ਉਸ ਨੇ ਕਬੂਲ ਕਰ ਲਿਆ।