Genesis 33:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਯਾਕੂਬ ਨੇ ਉਸ ਨੂੰ ਆਖਿਆ, “ਤੁਸੀਂ ਜਾਣਦੇ ਹੋ ਕਿ ਮੇਰੇ ਬੱਚੇ ਕਮਜ਼ੋਰ ਹਨ। ਅਤੇ ਮੈਨੂੰ ਆਪਣੇ ਇੱਜੜਾਂ ਅਤੇ ਉਨ੍ਹਾਂ ਦੇ ਜਵਾਨ ਪਸ਼ੂਆਂ ਦਾ ਬਹੁਤ ਧਿਆਨ ਰੱਖਣਾ ਪਵੇਗਾ। ਜੇ ਮੈਂ ਉਨ੍ਹਾਂ ਨੂੰ ਇੱਕ ਦਿਨ ਵਿੱਚ ਬਹੁਤ ਦੂਰ ਤੁਰਨ ਲਈ ਮਜ਼ਬੂਰ ਕਰਦਾ ਹਾਂ ਤਾਂ ਸਾਰੇ ਪਸ਼ੂ ਮਰ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਸ ਨੇ ਉਹ ਨੂੰ ਆਖਿਆ, ਮੇਰਾ ਸਵਾਮੀ ਜਾਣਦਾ ਹੈ ਕਿ ਬਾਲ ਸੋਹਲ ਹਨ ਅਰ ਮੇਰੇ ਕੋਲ ਭੇਡਾਂ ਬੱਕਰੀਆਂ ਅਰ ਗਊਆਂ ਲਵੇਰੀਆਂ ਹਨ ਅਰ ਜੇ ਓਹ ਇੱਕ ਦਿਨ ਵੱਧ ਹੱਕੇ ਜਾਣ ਤਾਂ ਸਾਰੇ ਇੱਜੜ ਮਰ ਜਾਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਯਾਕੂਬ ਨੇ ਉਹ ਨੂੰ ਆਖਿਆ, ਮੇਰਾ ਸੁਆਮੀ ਜਾਣਦਾ ਹੈ ਕਿ ਮੇਰੇ ਨਾਲ ਸੋਹਲ ਬੱਚੇ ਹਨ ਅਤੇ ਮੇਰੇ ਕੋਲ ਭੇਡਾਂ-ਬੱਕਰੀਆਂ ਅਤੇ ਲਵੇਰੀਆਂ ਗਊਆਂ ਹਨ, ਜੇ ਓਹ ਇੱਕ ਦਿਨ ਤੋਂ ਵੱਧ ਹੱਕੇ ਗਏ ਤਾਂ ਸਾਰੇ ਇੱਜੜ ਮਰ ਜਾਣਗੇ।