Genesis 34:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਕਮ ਦੀਨਾਹ ਦੇ ਭਰਾਵਾਂ ਦੇ ਆਖੇ ਅਨੁਸਾਰ ਕਰਨ ਲਈ ਬੜੀ ਜਲਦੀ ਵਿੱਚ ਸੀ, ਕਿਉਂਕਿ ਉਹ ਉਸ ਨਾਲ ਪਿਆਰ ਕਰਦਾ ਸੀ। ਸ਼ਕਮ ਆਪਣੇ ਪਰਿਵਾਰ ਦਾ ਸਭ ਤੋਂ ਇੱਜ਼ਤਦਾਰ ਆਦਮੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਉਸ ਗਭਰੂ ਨੇ ਏਹ ਗੱਲ ਕਰਨ ਵਿੱਚ ਏਸ ਲਈ ਦੇਰੀ ਨਾ ਕੀਤੀ ਕਿ ਉਹ ਯਾਕੂਬ ਦੀ ਧੀ ਤੋਂ ਪਰਸਿੰਨ ਸੀ ਅਰ ਉਹ ਆਪਣੇ ਪਿਤਾ ਦੇ ਸਾਰੇ ਘਰ ਵਿੱਚ ਵੱਡਾ ਪਤਵੰਤ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਜਵਾਨ ਨੇ ਇਹ ਗੱਲ ਕਰਨ ਵਿੱਚ ਇਸ ਲਈ ਦੇਰੀ ਨਾ ਕੀਤੀ, ਕਿਉਂ ਜੋ ਉਹ ਯਾਕੂਬ ਦੀ ਧੀ ਨੂੰ ਬਹੁਤ ਚਾਹੁੰਦਾ ਸੀ ਅਤੇ ਉਹ ਆਪਣੇ ਪਿਤਾ ਦੇ ਸਾਰੇ ਘਰ ਵਿੱਚ ਮਾਣ-ਸਨਮਾਨ ਵਾਲਾ ਸੀ।