Genesis 34:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਸਰਾਏਲ ਦੇ ਇਹ ਲੋਕ ਸਾਡੇ ਨਾਲ ਦੋਸਤੀ ਪਾਉਣਾ ਚਾਹੁੰਦੇ ਹਨ। ਅਸੀਂ ਉਨ੍ਹਾਂ ਨੂੰ ਆਪਣੀ ਧਰਤੀ ਉੱਤੇ ਰਹਿਣ ਦੇਣਾ ਚਾਹੁੰਦੇ ਹਾਂ ਅਤੇ ਉਨ੍ਹਾਂ ਨਾਲ ਸ਼ਾਂਤੀ ਕਾਇਮ ਕਰਨਾ ਚਾਹੁੰਦੇ ਹਾਂ। ਸਾਡੇ ਕੋਲ ਸਾਰਿਆ ਲਈ ਕਾਫ਼ੀ ਥਾਂ ਹੈ। ਅਸੀਂ ਉਨ੍ਹਾਂ ਦੀਆਂ ਔਰਤਾਂ ਨਾਲ ਸ਼ਾਦੀ ਕਰਨ ਲਈ ਸੁਤੰਤਰ ਹਾਂ। ਅਤੇ ਅਸੀਂ ਉਨ੍ਹਾਂ ਨਾਲ ਆਪਣੀਆਂ ਔਰਤਾਂ ਦੀ ਸ਼ਾਦੀ ਕਰਨ ਵਿੱਚ ਖੁਸ਼ੀ ਹਾਸਿਲ ਕਰਾਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਕਿ ਏਹ ਮਨੁੱਖ ਸਾਡੇ ਮੇਲੀ ਹਨ ਸੋ ਓਹ ਏਸ ਦੇਸ ਵਿੱਚ ਵੱਸਣ ਅਰ ਏਸ ਵਿੱਚ ਬੁਪਾਰ ਕਰਨ ਅਰ ਏਹ ਧਰਤੀ ਵੇਖੋ ਉਨ੍ਹਾਂ ਦੇ ਅੱਗੇ ਦੋਹੀਂ ਪਾਸੀਂ ਖੁਲ੍ਹੀ ਹੈ । ਉਨ੍ਹਾਂ ਦੀਆਂ ਧੀਆਂ ਅਸੀਂ ਆਪਣੀਆਂ ਤੀਵੀਆਂ ਲਈ ਲਵਾਂਗੇ ਅਤੇ ਆਪਣੀਆਂ ਧੀਆਂ ਉਨ੍ਹਾਂ ਨੂੰ ਦਿਆਂਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਮਨੁੱਖ ਸਾਡੇ ਨਾਲ ਮਿਲ-ਜੁਲ ਕੇ ਰਹਿਣਾ ਚਾਹੁੰਦੇ ਹਨ, ਇਸ ਲਈ ਓਹ ਇਸ ਦੇਸ਼ ਵਿੱਚ ਵੱਸਣ ਅਤੇ ਵਪਾਰ ਕਰਨ ਅਤੇ ਵੇਖੋ, ਇਹ ਦੇਸ਼ ਉਨ੍ਹਾਂ ਲਈ ਕਾਫੀ ਹੈ। ਉਨ੍ਹਾਂ ਦੀਆਂ ਧੀਆਂ ਅਸੀਂ ਆਪਣੇ ਲਈ ਅਤੇ ਆਪਣੇ ਪੁੱਤਰਾਂ ਲਈ ਵਿਆਹ ਲਵਾਂਗੇ ਅਤੇ ਆਪਣੀਆਂ ਧੀਆਂ ਉਨ੍ਹਾਂ ਨੂੰ ਦਿਆਂਗੇ।