Genesis 34:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਿੰਨਾ ਦਿਨਾ ਮਗਰੋਂ, ਜਿਨ੍ਹਾਂ ਆਦਮੀਆਂ ਦੀ ਸੁੰਨਤ ਕੀਤੀ ਗਈ ਸੀ ਜਦੋਂ ਹਾਲੇ ਉਹ ਦਰਦ ਵਿੱਚ ਸਨ, ਯਾਕੂਬ ਦੇ ਪੁੱਤਰਾਂ, ਸ਼ਿਮਓਨ, ਅਤੇ ਲੇਵੀ ਨੂੰ ਪਤਾ ਸੀ ਕਿ ਇਸ ਵੇਲੇ ਆਦਮੀ ਕਮਜ਼ੋਰ ਹੋਣਗੇ। ਇਸ ਲਈ ਉਨ੍ਹਾ ਨੇ ਆਪਣੀਆਂ ਤਲਵਾਰਾਂ ਲਈਆਂ ਅਤੇ ਅਚਾਨਕ ਹੀ ਨਗਰ ਵਿੱਚ ਆ ਵੜੇ ਅਤੇ ਉੱਥੋਂ ਦੇ ਸਾਰੇ ਆਦਮੀਆਂ ਨੂੰ ਮਾਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਐਉਂ ਹੋਇਆ ਕਿ ਤੀਜੇ ਦਿਹਾੜੇ ਜਦ ਓਹ ਦੁਖ ਵਿੱਚ ਸਨ ਤਾਂ ਯਾਕੂਬ ਦੇ ਦੋ ਪੁੱਤ੍ਰ ਸ਼ਿਮਓਨ ਅਰ ਲੇਵੀ ਦੀਨਾਹ ਦੇ ਭਰਾ ਆਪਣੀਆਂ ਤੇਗਾਂ ਲੈਕੇ ਉਸ ਨਗਰ ਉੱਤੇ ਨਿਡਰ ਹੋਕੇ ਆਣ ਪਏ ਅਤੇ ਸਰਬੱਤ ਨਰਾਂ ਨੂੰ ਵੱਢ ਸੁੱਟਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੀਜੇ ਦਿਨ ਅਜਿਹਾ ਹੋਇਆ ਕਿ ਜਦ ਓਹ ਦਰਦ ਵਿੱਚ ਸਨ ਤਾਂ ਯਾਕੂਬ ਦੇ ਦੋ ਪੁੱਤਰ ਸ਼ਿਮਓਨ ਅਤੇ ਲੇਵੀ, ਜੋ ਦੀਨਾਹ ਦੇ ਭਰਾ ਸਨ ਆਪਣੀਆਂ ਤਲਵਾਰਾਂ ਲੈ ਕੇ ਉਸ ਨਗਰ ਉੱਤੇ ਨਿਡਰ ਹੋ ਕੇ ਹਮਲਾ ਕੀਤਾ ਅਤੇ ਸਾਰੇ ਮਨੁੱਖਾਂ ਨੂੰ ਮਾਰ ਸੁੱਟਿਆ।