Genesis 34:30 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਯਾਕੂਬ ਨੇ ਸ਼ਿਮਓਨ ਅਤੇ ਲੇਵੀ ਨੂੰ ਆਖਿਆ, “ਤੁਸੀਂ ਮੇਰੇ ਲਈ ਕਈ ਦੁੱਖਾਂ ਦੇ ਕਾਰਣ ਬਣੇ ਹੋ ਇਸ ਥਾਂ ਦੇ ਸਾਰੇ ਲੋਕ ਮੈਨੂੰ ਨਫ਼ਰਤ ਕਰਨਗੇ। ਸਾਰੇ ਕਨਾਨੀ ਲੋਕ ਅਤੇ ਪਰਿਜ਼ੀ ਲੋਕ ਮੇਰੇ ਵਿਰੁੱਧ ਹੋ ਜਾਣਗੇ। ਅਸੀਂ ਗਿਣਤੀ ਵਿੱਚ ਬਹੁਤ ਘੱਟ ਹਾਂ। ਜੇ ਇਸ ਥਾਂ ਦੇ ਸਾਰੇ ਲੋਕ ਇਕੱਠੇ ਹੋਕੇ ਸਾਡੇ ਨਾਲ ਲੜਾਈ ਕਰਨ ਲਈ ਆ ਗਏ, ਮੈਂ ਤਬਾਹ ਹੋ ਜਾਵਾਂਗਾ, ਅਤੇ ਮੇਰੇ ਨਾਲ ਮੇਰੇ ਸਾਰੇ ਲੋਕ ਵੀ ਤਬਾਹ ਹੋ ਜਾਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਾਕੂਬ ਨੇ ਸ਼ਿਮਓਨ ਅਰ ਲੇਵੀ ਨੂੰ ਆਖਿਆ ਤੁਸਾਂ ਮੈਨੂੰ ਔਖਾ ਕੀਤਾ ਅਰ ਏਸ ਦੇਸ ਦੇ ਵਸਨੀਕਾਂ ਵਿੱਚ ਕਨਾਨੀਆਂ ਅਰ ਪਰਿੱਜੀਆਂ ਵਿੱਚ ਤੁਸਾਂ ਮੈਨੂੰ ਘਿਣਾਉਣਾ ਕੀਤਾ ਨਾਲੇ ਮੇਰੇ ਕੋਲ ਥੋੜੇ ਜਿਹੇ ਆਦਮੀ ਹਨ ਸੋ ਓਹ ਮੇਰੇ ਵਿਰੁੱਧ ਇਕੱਠੇ ਹੋਕੇ ਮੈਨੂੰ ਮਾਰਨਗੇ ਸੋ ਮੇਰਾ ਅਰ ਮੇਰੇ ਘਰ ਦਾ ਸੱਤਿਆ ਨਾਸ ਹੋ ਜਾਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਾਕੂਬ ਨੇ ਸ਼ਿਮਓਨ ਅਤੇ ਲੇਵੀ ਨੂੰ ਆਖਿਆ, ਤੁਸੀਂ ਮੈਨੂੰ ਸੰਕਟ ਵਿੱਚ ਪਾ ਦਿੱਤਾ ਅਤੇ ਇਸ ਦੇਸ਼ ਦੇ ਵਾਸੀਆਂ, ਕਨਾਨੀਆਂ ਅਤੇ ਫ਼ਰਿੱਜ਼ੀਆਂ ਦੇ ਸਾਹਮਣੇ ਮੇਰੀ ਬਦਨਾਮੀ ਕੀਤੀ ਹੈ, ਮੇਰੇ ਕੋਲ ਥੋੜ੍ਹੇ ਜਿਹੇ ਆਦਮੀ ਹਨ, ਇਸ ਲਈ ਹੁਣ ਓਹ ਮੇਰੇ ਵਿਰੁੱਧ ਇਕੱਠੇ ਹੋ ਕੇ ਮੈਨੂੰ ਮਾਰਨਗੇ ਅਤੇ ਮੇਰਾ ਅਤੇ ਮੇਰੇ ਘਰ ਦਾ ਵਿਨਾਸ਼ ਹੋ ਜਾਵੇਗਾ।