Genesis 35:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਯਾਕੂਬ ਨੂੰ ਆਖਿਆ, “ਬੈਤਏਲ ਸ਼ਹਿਰ ਚੱਲਾ ਜਾਹ। ਉੱਥੇ ਰਹਿ ਅਤੇ ਉਪਾਸਨਾ ਲਈ ਇੱਕ ਜਗਵੇਦੀ ਉਸਾਰ। ਏਲ ਨੂੰ ਯਾਦ ਕਰ, ਉਹ ਪਰਮੇਸ਼ੁਰ ਜਿਹੜਾ ਤੈਨੂੰ ਉਦੋਂ ਦਿਖਾਈ ਦਿੱਤਾ ਸੀ ਜਦੋਂ ਤੂੰ ਆਪਣੇ ਭਰਾ ਏਸਾਓ ਕੋਲੋਂ ਭੱਜ ਰਿਹਾ ਸੀ। ਉਸ ਪਰਮੇਸ਼ੁਰ ਦੀ ਉਪਾਸਨਾ ਲਈ ਉੱਥੇ ਜਗਵੇਦੀ ਉਸਾਰ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਪਰਮੇਸ਼ੁਰ ਨੇ ਯਾਕੂਬ ਨੂੰ ਆਖਿਆ ਉੱਠ ਅਰ ਬੈਤਏਲ ਨੂੰ ਉਤਾਹਾਂ ਜਾਹ ਅਤੇ ਉੱਥੇ ਟਿਕ ਅਰ ਉੱਥੇ ਪਰਮੇਸ਼ੁਰ ਲਈ ਜਿਸ ਤੈਨੂੰ ਉਸ ਵੇਲੇ ਵਿਖਾਲੀ ਦਿੱਤੀ ਸੀ ਜਦ ਤੂੰ ਆਪਣੇ ਭਰਾ ਏਸਾਓ ਕੋਲੋਂ ਭੱਜਾ ਸੀ ਇੱਕ ਜਗਵੇਦੀ ਬਣਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਨੇ ਯਾਕੂਬ ਨੂੰ ਆਖਿਆ, ਉੱਠ ਅਤੇ ਬੈਤਏਲ ਨੂੰ ਜਾ ਅਤੇ ਉੱਥੇ ਹੀ ਵੱਸ ਅਤੇ ਉੱਥੇ ਪਰਮੇਸ਼ੁਰ ਲਈ ਇੱਕ ਜਗਵੇਦੀ ਬਣਾ, ਜਿਸ ਨੇ ਤੈਨੂੰ ਉਸ ਸਮੇਂ ਦਰਸ਼ਣ ਦਿੱਤਾ ਸੀ ਜਦ ਤੂੰ ਆਪਣੇ ਭਰਾ ਏਸਾਓ ਕੋਲੋਂ ਭੱਜਿਆ ਸੀ।