Genesis 35:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸੀਂ ਇਹ ਥਾਂ ਛੱਡ ਦਿਆਂਗੇ ਅਤੇ ਬੈਤਏਲ ਨੂੰ ਚੱਲੇ ਜਾਵਾਂਗੇ। ਉਸ ਥਾਂ ਮੈਂ ਉਸ ਪਰਮੇਸ਼ੁਰ ਲਈ ਜਗਵੇਦੀ ਉਸਾਰਾਂਗਾ ਜਿਸਨੇ ਮੁਸ਼ਕਿਲ ਵੇਲੇ ਮੇਰੀ ਸਹਾਇਤਾ ਕੀਤੀ ਸੀ। ਅਤੇ ਜਿੱਥੇ ਵੀ ਮੈਂ ਗਿਆ ਹਾਂ ਉਹ ਪਰਮੇਸ਼ੁਰ ਹਮੇਸ਼ਾ ਮੇਰੇ ਅੰਗ-ਸੰਗ ਰਿਹਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਅਰ ਅਸੀਂ ਉੱਠ ਕੇ ਬੈਤਏਲ ਨੂੰ ਚੜ੍ਹੀਏ ਅਰ ਉੱਥੇ ਮੈਂ ਇੱਕ ਜਗਵੇਦੀ ਪਰਮੇਸ਼ੁਰ ਲਈ ਬਣਾਵਾਂਗਾ ਜਿਸ ਮੇਰੀ ਬਿਪਤਾ ਦੇ ਦਿਨ ਮੈਨੂੰ ਉੱਤਰ ਦਿੱਤਾ ਅਰ ਜਿਸ ਰਸਤੇ ਤੇ ਮੈਂ ਚੱਲਦਾ ਸਾਂ ਮੇਰੇ ਨਾਲ ਰਿਹਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸੀਂ ਉੱਠ ਕੇ ਬੈਤਏਲ ਨੂੰ ਚੱਲੀਏ ਅਤੇ ਉੱਥੇ ਮੈਂ ਇੱਕ ਜਗਵੇਦੀ ਪਰਮੇਸ਼ੁਰ ਲਈ ਬਣਾਵਾਂਗਾ, ਜਿਸ ਨੇ ਮੇਰੀ ਬਿਪਤਾ ਦੇ ਦਿਨ ਮੈਨੂੰ ਉੱਤਰ ਦਿੱਤਾ ਅਤੇ ਜਿਸ ਰਸਤੇ ਤੇ ਮੈਂ ਚੱਲਦਾ ਸੀ, ਉਸ ਵਿੱਚ ਮੇਰੇ ਨਾਲ-ਨਾਲ ਰਿਹਾ।