Genesis 36:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਾਕੂਬ ਅਤੇ ਏਸਾਓ ਦੇ ਪਰਿਵਾਰ ਇੰਨੇ ਵੱਧ ਗਏ ਕਿ ਕਨਾਨ ਦੀ ਧਰਤੀ ਉੱਤੇ ਉਨ੍ਹਾਂ ਦਾ ਗੁਜ਼ਾਰਾ ਨਹੀਂ ਸੀ ਹੋ ਸੱਕਦਾ। ਇਸ ਲਈ ਏਸਾਓ ਨੇ ਕਨਾਨ ਛੱਡ ਦਿੱਤਾ ਅਤੇ ਆਪਣੇ ਭਰਾ ਯਾਕੂਬ ਤੋਂ ਦੂਰ ਚੱਲਾ ਗਿਆ। ਏਸਾਓ ਨੇ ਆਪਣੀਆਂ ਪਤਨੀਆਂ ਆਪਣੇ ਪੁੱਤਰਾਂ-ਧੀਆਂ ਅਤੇ ਆਪਣੇ ਸਾਰੇ ਗੁਲਾਮਾਂ, ਗਊਆਂ ਅਤੇ ਹੋਰ ਪਸ਼ੂਆਂ ਅਤੇ ਆਪਣੀ ਕਨਾਨ ਵਿੱਚ ਜਮ੍ਹਾਂ ਕੀਤੀ ਹਰ ਸ਼ੈਅ ਨਾਲ ਲਈ ਅਤੇ ਸੇਈਰ ਦੇ ਪਹਾੜੀ ਪ੍ਰਦੇਸ਼ ਵੱਲ ਚੱਲਾ ਗਿਆ। (ਏਸਾਓ ਦਾ ਨਾਮ ਅਦੋਮ ਵੀ ਹੈ-ਅਤੇ ਇਹੀ ਸੇਈਰ ਦੇਸ਼ ਦਾ ਦੂਸਰਾ ਨਾਮ ਵੀ ਹੈ।)
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਏਸਾਓ ਨੇ ਆਪਣੀਆ ਤੀਵੀਆਂ ਆਪਣੇ ਪੁੱਤ੍ਰ ਧੀਆਂ ਅਰ ਆਪਣੇ ਘਰ ਦੇ ਸਾਰੇ ਪ੍ਰਾਣੀਆਂ ਨੂੰ ਆਪਣੇ ਸਾਰੇ ਵੱਗਾਂ ਸਾਰੇ ਡੰਗਰਾਂ ਅਰ ਸਾਰੀ ਪੂੰਜੀ ਨੂੰ ਜੋ ਉਸ ਕਨਾਨ ਦੇਸ ਵਿੱਚ ਕਮਾਈ ਸੀ ਲੈ ਕੇ ਆਪਣੇ ਭਰਾ ਯਾਕੂਬ ਦੇ ਕੋਲੋਂ ਕਿਸੇ ਹੋਰ ਦੇਸ ਵੱਲ ਚੱਲਿਆ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਏਸਾਓ ਨੇ ਆਪਣੀਆਂ ਪਤਨੀਆਂ, ਆਪਣੇ ਪੁੱਤਰ-ਧੀਆਂ ਅਤੇ ਆਪਣੇ ਘਰ ਦੇ ਸਾਰੇ ਪ੍ਰਾਣੀਆਂ ਨੂੰ, ਆਪਣੇ ਸਾਰੇ ਵੱਗਾਂ, ਸਾਰੇ ਪਸ਼ੂਆਂ ਅਤੇ ਸਾਰੀ ਪੂੰਜੀ ਨੂੰ ਜੋ ਉਸ ਕਨਾਨ ਦੇਸ਼ ਵਿੱਚ ਕਮਾਈ ਸੀ, ਲੈ ਕੇ ਆਪਣੇ ਭਰਾ ਯਾਕੂਬ ਦੇ ਕੋਲੋਂ ਕਿਸੇ ਹੋਰ ਦੇਸ਼ ਵੱਲ ਚਲਾ ਗਿਆ।