Genesis 37:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਯੂਸੁਫ਼ ਨੇ ਇਹ ਸੁਪਨਾ ਆਪਣੇ ਪਿਤਾ ਅਤੇ ਆਪਣੇ ਭਰਾਵਾਂ ਨੂੰ ਸੁਣਾਇਆ, ਉਸ ਦੇ ਪਿਤਾ ਨੇ ਉਸ ਨੂੰ ਝਿੜਕਿਆ, “ਇਹ ਕਿਹੋ ਜਿਹਾ ਸੁਪਨਾ ਹੈ? ਕੀ ਤੇਰੀ ਮਾਂ, ਤੇਰੇ ਭਰਾ ਅਤੇ ਮੈਂ ਤੇਰੇ ਅੱਗੇ ਧਰਤੀ ਉੱਤੇ ਝੁਕਾਂਗੇ?”
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਉਹ ਨੂੰ ਆਪਣੇ ਪਿਤਾ ਅਰ ਆਪਣੇ ਭਰਾਵਾਂ ਨੂੰ ਦੱਸਿਆ ਅਰ ਉਹ ਦੇ ਪਿਤਾ ਨੇ ਉਹ ਨੂੰ ਘੁਰਕਿਆ ਅਰ ਉਹ ਨੂੰ ਆਖਿਆ ਏਹ ਕੀ ਸੁਫਨਾ ਹੈ ਜਿਹੜਾ ਤੈਂ ਵੇਖਿਆ ਹੈ? ਕੀ ਸੱਚ ਮੁੱਚ ਮੈਂ ਅਰ ਤੇਰੀ ਮਾਤਾ ਅਰ ਮੇਰੇ ਭਰਾ ਆਕੇ ਤੇਰੇ ਅੱਗੇ ਧਰਤੀ ਤੀਕ ਮੱਥਾ ਟੇਕਾਂਗੇ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਇਹ ਸੁਫ਼ਨਾ ਆਪਣੇ ਪਿਤਾ ਅਤੇ ਆਪਣੇ ਭਰਾਵਾਂ ਨੂੰ ਦੱਸਿਆ ਅਤੇ ਉਹ ਦੇ ਪਿਤਾ ਨੇ ਉਸ ਨੂੰ ਝਿੜਕਿਆ ਅਤੇ ਉਹ ਨੂੰ ਆਖਿਆ, ਇਹ ਕਿਹੋ ਜਿਹਾ ਸੁਫ਼ਨਾ ਹੈ, ਜਿਹੜਾ ਤੂੰ ਵੇਖਿਆ? ਕੀ ਸੱਚ-ਮੁੱਚ ਮੈਂ ਅਤੇ ਤੇਰੀ ਮਾਤਾ ਅਤੇ ਤੇਰੇ ਭਰਾ ਆ ਕੇ ਤੇਰੇ ਅੱਗੇ ਧਰਤੀ ਤੱਕ ਮੱਥਾ ਟੇਕਾਂਗੇ?