Genesis 37:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਾਕੂਬ ਦੇ ਪਰਿਵਾਰ ਦੀ ਕਹਾਣੀ ਇਸ ਪ੍ਰਕਾਰ ਹੈ। ਯੂਸੁਫ਼ 17 ਵਰ੍ਹਿਆਂ ਦਾ ਨੌਜਵਾਨ ਸੀ। ਉਸ ਦਾ ਕਿੱਤਾ ਭੇਡਾਂ ਅਤੇ ਬੱਕਰੀਆਂ ਚਾਰਨਾ ਸੀ। ਯੂਸੁਫ਼ ਨੇ ਇਹ ਕੰਮ ਆਪਣੇ ਭਰਾਵਾਂ ਨਾਲ ਮਿਲਕੇ ਕੀਤਾ; ਜਿਹੜੇ ਬਿਲਹਾਹ ਅਤੇ ਜ਼ਿਲਪਾਹ ਦੇ ਪੁੱਤਰ ਸਨ। (ਬਿਲਹਾਹ ਅਤੇ ਜ਼ਿਲਪਾਹ ਉਸ ਦੇ ਪਿਤਾ ਦੀਆਂ ਪਤਨੀਆਂ ਸਨ।) ਯੂਸੁਫ਼ ਨੇ ਆਪਣੇ ਪਿਤਾ ਨੂੰ ਆਪਣੇ ਭਰਾਵਾਂ ਦੀਆਂ ਬੁਰੀਆਂ ਗੱਲਾਂ ਦੱਸੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਯੂਸੁਫ਼ ਸਤਾਰਾਂ ਵਰਿਹਾਂ ਦਾ ਸੀ ਉਹ ਆਪਣੇ ਭਰਾਵਾਂ ਦੇ ਨਾਲ ਇੱਜੜ ਚਾਰਦਾ ਸੀ ਅਤੇ ਉਹ ਜਵਾਨ ਬਿਲਹਾਹ ਅਰ ਜਿਲਪਾਹ ਆਪਣੇ ਪਿਤਾ ਦੀਆਂ ਤੀਵੀਆਂ ਦੇ ਪੁੱਤ੍ਰਾਂ ਨਾਲ ਹੁੰਦਾ ਸੀ ਅਰ ਯੂਸੁਫ਼ ਉਨ੍ਹਾਂ ਦੀਆਂ ਬੁਰੀਆਂ ਗੱਲਾਂ ਉਨ੍ਹਾਂ ਦੇ ਪਿਤਾ ਕੋਲ ਲੈ ਆਉਂਦਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਯੂਸੁਫ਼ ਸਤਾਰਾਂ ਸਾਲਾਂ ਦਾ ਸੀ, ਉਹ ਆਪਣੇ ਭਰਾਵਾਂ ਦੇ ਨਾਲ ਇੱਜੜ ਚਾਰਦਾ ਸੀ ਅਤੇ ਉਹ ਜਵਾਨ ਆਪਣੇ ਪਿਤਾ ਦੀਆਂ ਪਤਨੀਆਂ ਬਿਲਹਾਹ ਅਤੇ ਜਿਲਫਾਹ ਦੇ ਪੁੱਤਰਾਂ ਨਾਲ ਰਹਿੰਦਾ ਸੀ ਅਤੇ ਯੂਸੁਫ਼ ਉਨ੍ਹਾਂ ਦੀਆਂ ਬੁਰੀਆਂ ਗੱਲਾਂ ਆਪਣੇ ਪਿਤਾ ਨੂੰ ਆ ਕੇ ਦੱਸਦਾ ਸੀ।