Genesis 37:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਯੂਸੁਫ਼ ਖੂਹ ਵਿੱਚ ਸੀ ਤਾਂ ਭਰਾ ਰੋਟੀ ਖਾਣ ਬੈਠ ਗਏ। ਫ਼ੇਰ ਉਨ੍ਹਾਂ ਨੇ ਦੇਖਿਆ ਕਿ ਵਪਾਰੀਆਂ ਦਾ ਇੱਕ ਟੋਲਾ ਗਿਲਆਦ ਤੋਂ ਮਿਸਰ ਵੱਲ ਜਾ ਰਿਹਾ ਸੀ। ਉਨ੍ਹਾਂ ਦੇ ਊਠਾਂ ਉੱਤੇ ਬਹੁਤ ਤਰ੍ਹਾਂ ਦੇ ਮਸਾਲੇ ਅਤੇ ਦੌਲਤਾਂ ਲੱਦੀਆਂ ਹੋਈਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਓਹ ਰੋਟੀ ਖਾਣ ਬੈਠੇ ਤਾਂ ਉਨ੍ਹਾਂ ਨੇ ਆਪਣੀਆਂ ਅੱਖਾਂ ਚੁੱਕਕੇ ਡਿੱਠਾ ਭਈ ਵੇਖੋ ਇਸਮਾਏਲੀਆਂ ਦਾ ਇੱਕ ਕਾਫਿਲਾ ਗਿਲਆਦ ਤੋਂ ਆਉਂਦਾ ਸੀ ਅਰ ਉਨ੍ਹਾਂ ਨੇ ਊਠਾਂ ਉੱਤੇ ਗਰਮ ਮਸਾਲਾ ਅਰ ਗੁਗਲ ਅਰ ਗੰਧਰਸ ਲੱਧੀ ਹੋਈ ਸੀ ਜੋ ਮਿਸਰ ਨੂੰ ਲੈ ਜਾ ਰਿਹਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਰੋਟੀ ਖਾਣ ਬੈਠੇ ਤਾਂ ਉਨ੍ਹਾਂ ਨੇ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ ਕੇ ਇਸਮਾਏਲੀਆਂ ਦਾ ਇੱਕ ਕਾਫ਼ਿਲਾ ਗਿਲਆਦ ਤੋਂ ਆ ਰਿਹਾ ਸੀ ਅਤੇ ਉਨ੍ਹਾਂ ਦੇ ਊਠਾਂ ਉੱਤੇ ਗਰਮ ਮਸਾਲੇ, ਗੁੱਗਲ ਅਤੇ ਗੰਧਰਸ ਲੱਦੀ ਹੋਈ ਸੀ, ਜੋ ਉਹ ਮਿਸਰ ਨੂੰ ਲੈ ਜਾ ਰਹੇ ਸਨ।