Genesis 37:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਮਿਦਿਯਾਨੀ ਵਪਾਰੀ ਨੇੜੇ ਆਏ, ਭਰਾਵਾਂ ਨੇ ਯੂਸੁਫ਼ ਨੂੰ ਖੂਹ ਵਿੱਚੋਂ ਕੱਢ ਲਿਆਂਦਾ। ਉਨ੍ਹਾਂ ਨੇ ਉਸ ਨੂੰ ਚਾਂਦੀ ਦੇ 20 ਸਿੱਕਿਆਂ ਬਦਲੇ ਵਪਾਰੀਆਂ ਦੇ ਹੱਥ ਵੇਚ ਦਿੱਤਾ। ਵਪਾਰੀ ਉਸ ਨੂੰ ਮਿਸਰ ਲੈ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਓਹ ਮਿਦਯਾਨੀ ਸੌਦਾਗਰ ਉਨ੍ਹਾਂ ਦੇ ਕੋਲੋਂ ਦੀ ਲੰਘੇ ਅਤੇ ਉਨ੍ਹਾਂ ਨੇ ਯੂਸੁਫ਼ ਨੂੰ ਟੋਏ ਵਿੱਚੋਂ ਖਿੱਚ ਕੇ ਕੱਢਿਆ ਅਤੇ ਉਨ੍ਹਾਂ ਨੇ ਯੂਸੁਫ਼ ਨੂੰ ਚਾਂਦੀ ਦੇ ਵੀਹਾਂ ਰੁਪਇਆਂ ਨੂੰ ਵੇਚ ਦਿੱਤਾ ਅਤੇ ਓਹ ਯੂਸੁਫ਼ ਨੂੰ ਮਿਸਰ ਵਿੱਚ ਲੈ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮਿਦਯਾਨੀ ਵਪਾਰੀ ਉਨ੍ਹਾਂ ਦੇ ਕੋਲੋਂ ਦੀ ਲੰਘੇ ਅਤੇ ਉਨ੍ਹਾਂ ਨੇ ਯੂਸੁਫ਼ ਨੂੰ ਟੋਏ ਵਿੱਚੋਂ ਖਿੱਚ ਕੇ ਕੱਢਿਆ ਅਤੇ ਉਨ੍ਹਾਂ ਨੇ ਯੂਸੁਫ਼ ਨੂੰ ਚਾਂਦੀ ਦੇ ਵੀਹ ਸਿੱਕਿਆਂ ਵਿੱਚ ਵੇਚ ਦਿੱਤਾ ਅਤੇ ਉਹ ਯੂਸੁਫ਼ ਨੂੰ ਮਿਸਰ ਵਿੱਚ ਲੈ ਗਏ।