Genesis 37:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯੂਸੁਫ਼ ਉਸ ਵੇਲੇ ਜੰਮਿਆ ਸੀ ਜਦੋਂ ਉਸ ਦਾ ਪਿਤਾ ਯਾਕੂਬ ਬਹੁਤ ਬਿਰਧ ਹੋ ਚੁੱਕਾ ਸੀ। ਇਸ ਲਈ ਯਾਕੂਬ ਯੂਸੁਫ਼ ਨੂੰ ਆਪਣੇ ਹੋਰਨਾਂ ਪੁੱਤਰਾਂ ਨਾਲੋਂ ਵੱਧੇਰੇ ਪਿਆਰ ਕਰਦਾ ਸੀ। ਯਾਕੂਬ ਨੇ ਆਪਣੇ ਪੁੱਤਰ ਨੂੰ ਇੱਕ ਖਾਸ ਕੋਟ ਦਿੱਤਾ। ਇਹ ਕੋਟ ਲੰਮਾ ਸੀ ਅਤੇ ਬਹੁਤ ਖੂਬਸੂਰਤ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਇਸਰਾਏਲ ਯੂਸੁਫ਼ ਨੂੰ ਆਪਣੇ ਸਾਰੇ ਪੁੱਤ੍ਰਾਂ ਨਾਲੋਂ ਵੱਧ ਤੇਹ ਕਰਦਾ ਸੀ ਕਿਉਂਜੋ ਉਹ ਉਸ ਦੀ ਬਿਰਧ ਅਵਸਥਾ ਦਾ ਪੁੱਤ੍ਰ ਸੀ ਅਰ ਉਸ ਨੇ ਉਹ ਦੇ ਲਈ ਇੱਕ ਲੰਮਾ ਚੋਲਾ ਬਣਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲ ਯੂਸੁਫ਼ ਨੂੰ ਆਪਣੇ ਸਾਰੇ ਪੁੱਤਰਾਂ ਨਾਲੋਂ ਵੱਧ ਪਿਆਰ ਕਰਦਾ ਸੀ ਕਿਉਂ ਜੋ ਉਹ ਉਸ ਦੀ ਬਿਰਧ ਅਵਸਥਾ ਦਾ ਪੁੱਤਰ ਸੀ ਅਤੇ ਉਸ ਨੇ ਉਹ ਦੇ ਲਈ ਇੱਕ ਰੰਗ-ਬਿਰੰਗਾ ਚੋਲਾ ਬਣਾਇਆ।