Genesis 37:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯੂਸੁਫ਼ ਨੂੰ ਇੱਕ ਹੋਰ ਸੁਪਨਾ ਆਇਆ। ਯੂਸੁਫ਼ ਨੇ ਇਸ ਸੁਪਨੇ ਬਾਰੇ ਆਪਣੇ ਭਰਾਵਾ ਨੂੰ ਦੱਸਿਆ। ਯੂਸੁਫ਼ ਨੇ ਆਖਿਆ, “ਮੈਨੂੰ ਇੱਕ ਹੋਰ ਸੁਪਨਾ ਆਇਆ ਹੈ। ਮੈਂ ਸੂਰਜ, ਚੰਨ ਅਤੇ 11 ਤਾਰਿਆਂ ਨੂੰ ਮੇਰੇ ਅੱਗੇ ਝੁਕਦਿਆਂ ਵੇਖਿਆ।”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਸ ਨੇ ਇੱਕ ਹੋਰ ਸੁਫਨਾ ਵੇਖਿਆ ਅਤੇ ਆਪਣੇ ਭਰਾਵਾਂ ਨੂੰ ਦੱਸਿਆ ਅਰ ਆਖਿਆ ਕਿ ਵੇਖੋ ਮੈਂ ਇੱਕ ਹੋਰ ਸੁਫਨਾ ਡਿੱਠਾ ਅਰ ਵੇਖੋ ਸੂਰਜ ਅਰ ਚੰਦ ਅਰ ਗਿਆਰਾਂ ਤਾਰਿਆਂ ਨੇ ਮੇਰੇ ਅੱਗੇ ਮੱਥਾ ਟੇਕਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਉਸ ਨੇ ਇੱਕ ਹੋਰ ਸੁਫ਼ਨਾ ਵੇਖਿਆ ਅਤੇ ਆਪਣੇ ਭਰਾਵਾਂ ਨੂੰ ਦੱਸਿਆ ਅਤੇ ਆਖਿਆ, ਮੈਂ ਇੱਕ ਹੋਰ ਸੁਫ਼ਨਾ ਵੇਖਿਆ ਅਤੇ ਵੇਖੋ, ਸੂਰਜ, ਚੰਦ ਅਤੇ ਗਿਆਰ੍ਹਾਂ ਤਾਰਿਆਂ ਨੇ ਮੇਰੇ ਅੱਗੇ ਮੱਥਾ ਟੇਕਿਆ।