Genesis 38:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਮਾਰ ਹਮੇਸ਼ਾ ਅਜਿਹੇ ਕੱਪੜੇ ਪਾਉਂਦੀ ਸੀ ਜਿਸਤੋਂ ਨਜ਼ਰ ਆਵੇ ਕਿ ਉਹ ਵਿਧਵਾ ਸੀ। ਇਸ ਲਈ ਉਸ ਨੇ ਕੁਝ ਵਖਰੇ ਵਸਤਰ ਪਹਿਨੇ ਅਤੇ ਆਪਣੇ ਚਿਹਰੇ ਨੂੰ ਘੁੰਡ ਨਾਲ ਢੱਕ ਲਿਆ। ਫ਼ੇਰ ਉਹ ਏਨਿਯਮ ਫ਼ਾਟਕ ਕੋਲ ਬੈਠ ਗਈ ਜੋ ਤਿਮਨਾਥ ਦੇ ਰਸਤੇ ਉੱਤੇ ਹੈ। ਤਾਮਾਰ ਜਾਣਦੀ ਸੀ ਕਿ ਯਹੂਦਾਹ ਦਾ ਸਭ ਤੋਂ ਛੋਟਾ ਪੁੱਤਰ ਸ਼ੇਲਾਹ ਹੁਣ ਜਵਾਨ ਹੋ ਚੁੱਕਿਆ ਸੀ। ਪਰ ਯਹੂਦਾਹ ਉਸ ਨੂੰ ਉਸ ਨਾਲ ਵਿਆਹੁਣ ਦੀਆਂ ਵਿਉਂਤਾ ਨਹੀਂ ਬਣਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਆਪਣੇ ਉੱਤੋਂ ਰੰਡੇਪੇ ਦੇ ਬਸਤ੍ਰ ਲਾਹ ਸੁੱਟੇ ਅਰ ਬੁਰਕਾ ਪਾਕੇ ਆਪ ਨੂੰ ਲਪੇਟ ਲਿਆ ਅਰ ਏਨਯਿਮ ਦੇ ਫਾਟਕ ਉੱਤੇ ਜਿਹੜਾ ਤਿਮਨਾਥ ਦੇ ਰਸਤੇ ਉੱਤੇ ਸੀ ਜਾ ਬੈਠੀ ਕਿਉਂਜੋ ਉਸ ਨੇ ਵੇਖਿਆ ਕਿ ਸ਼ੇਲਾਹ ਵੱਡਾ ਹੋ ਗਿਆ ਹੈ ਪਰ ਉਹ ਉਸ ਦੀ ਤੀਵੀਂ ਬਣਨ ਨੂੰ ਨਹੀਂ ਦਿੱਤੀ ਗਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੇ ਆਪਣੇ ਵਿਧਵਾ ਦੇ ਬਸਤਰ ਲਾਹ ਸੁੱਟੇ ਅਤੇ ਬੁਰਕਾ ਪਾ ਕੇ ਆਪ ਨੂੰ ਲਪੇਟ ਲਿਆ ਅਤੇ ਏਨਯਿਮ ਦੇ ਫਾਟਕ ਉੱਤੇ ਜਿਹੜਾ ਤਿਮਨਾਹ ਦੇ ਰਸਤੇ ਉੱਤੇ ਸੀ, ਜਾ ਬੈਠੀ ਕਿਉਂ ਜੋ ਉਸ ਨੇ ਵੇਖਿਆ ਕਿ ਸ਼ੇਲਾਹ ਵੱਡਾ ਹੋ ਗਿਆ ਹੈ, ਪਰ ਉਹ ਉਸ ਦੀ ਪਤਨੀ ਬਣਨ ਨੂੰ ਨਹੀਂ ਦਿੱਤੀ ਗਈ।