Genesis 38:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੂਦਾਹ ਨੇ ਪੁੱਛਿਆ, “ਤੂੰ ਮੇਰੇ ਪਾਸੋਂ ਇਸ ਗੱਲ ਦੇ ਸਬੂਤ ਵਜੋਂ ਕੀ ਚਾਹੁੰਦੀ ਹੈ ਕਿ ਮੈਂ ਤੈਨੂੰ ਬੱਕਰਾਂ ਭੇਜਾਂਗਾ?” ਤਾਮਾਰ ਨੇ ਜਵਾਬ ਦਿੱਤਾ, “ਮੈਨੂੰ ਆਪਣੀ ਮੋਹਰ ਅਤੇ ਇਸਦੀ ਰਸੀ ਦੇ ਜਿਹੜੀ ਤੂੰ ਆਪਣੀਆਂ ਚਿਠੀਆਂ ਉੱਤੇ ਇਸਤੇਮਾਲ ਕਰਦਾ ਹੈਂ ਅਤੇ ਮੈਨੂੰ ਆਪਣੀ ਚੱਲਣ ਵਾਲੀ ਸੋਟੀ ਦੇ ਦੇ।” ਯਹੂਦਾਹ ਨੇ ਉਸ ਨੂੰ ਇਹ ਚੀਜ਼ਾਂ ਦੇ ਦਿੱਤੀਆਂ। ਫ਼ੇਰ ਯਹੂਦਾਹ ਅਤੇ ਤਾਮਾਰ ਨੇ ਸੰਭੋਗ ਕੀਤਾ ਅਤੇ ਤਾਮਾਰ ਗਰਭਵਤੀ ਹੋ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਸ ਆਖਿਆ, ਮੈਂ ਤੇਰੇ ਕੋਲ ਕੀ ਗਹਿਣੇ ਰੱਖਾਂ? ਉਸ ਆਖਿਆ, ਤੂੰ ਆਪਣੀ ਮੋਹਰ ਅਰ ਆਪਣੀ ਰੱਸੀ ਅਰ ਆਪਣੀ ਲਾਠੀ ਜਿਹੜੀ ਤੇਰੇ ਹੱਥ ਵਿੱਚ ਹੈ ਦੇਹ। ਉਸ ਨੇ ਓਹ ਉਹ ਨੂੰ ਦੇ ਦਿੱਤੇ ਅਰ ਉਸ ਦੇ ਕੋਲ ਗਿਆ ਅਤੇ ਉਹ ਉਸ ਤੋਂ ਗਰਭਵੰਤੀ ਹੋ ਗਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਸ ਨੇ ਆਖਿਆ, ਮੈਂ ਤੇਰੇ ਕੋਲ ਕੀ ਗਹਿਣੇ ਰੱਖਾਂ? ਉਸ ਆਖਿਆ, ਤੂੰ ਆਪਣੀ ਮੋਹਰ, ਆਪਣੀ ਰੱਸੀ ਅਤੇ ਆਪਣੀ ਲਾਠੀ ਜਿਹੜੀ ਤੇਰੇ ਹੱਥ ਵਿੱਚ ਹੈ ਦੇ। ਉਸ ਨੇ ਉਹ ਨੂੰ ਉਹ ਸਭ ਕੁਝ ਦੇ ਦਿੱਤਾ ਅਤੇ ਉਸ ਦੇ ਕੋਲ ਗਿਆ ਅਤੇ ਉਹ ਉਸ ਤੋਂ ਗਰਭਵਤੀ ਹੋ ਗਈ।