Genesis 4:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਦਮ ਨੇ ਫ਼ੇਰ ਹੱਵਾਹ ਨਾਲ ਜਿਨਸੀ ਰਿਸ਼ਤਾ ਜੋੜਿਆ। ਅਤੇ ਹੱਵਾਹ ਨੇ ਇੱਕ ਹੋਰ ਪੁੱਤਰ ਨੂੰ ਜਨਮ ਦਿੱਤਾ। ਉਨ੍ਹਾਂ ਨੇ ਇਸਦਾ ਨਾਮ ਸੇਥ ਰੱਖਿਆ। ਹੱਵਾਹ ਨੇ ਆਖਿਆ, “ਪਰਮੇਸ਼ੁਰ ਨੇ ਮੈਨੂੰ ਇੱਕ ਹੋਰ ਪੁੱਤਰ ਦਿੱਤਾ ਹੈ। ਕਇਨ ਨੇ ਹਾਬਲ ਨੂੰ ਮਾਰ ਦਿੱਤਾ ਸੀ, ਪਰ ਹੁਣ ਮੇਰੇ ਕੋਲ ਸੇਥ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਆਦਮ ਨੇ ਫੇਰ ਆਪਣੀ ਤੀਵੀਂ ਨਾਲ ਸੰਗ ਕੀਤਾ ਅਤੇ ਉਹ ਪ੍ਰੁੱਤ ਜਣੀ ਅਤੇ ਉਸ ਨੇ ਏਹ ਕਹਿਕੇ ਉਹ ਦਾ ਨਾਉਂ ਸੇਥ ਰੱਖਿਆ ਕਿ ਪਰਮੇਸ਼ੁਰ ਨੇ ਮੈਨੂੰ ਇੱਕ ਹੋਰ ਵੰਸ ਹਾਬਲ ਦੀ ਥਾਂ ਜਿਹ ਨੂੰ ਕਇਨ ਨੇ ਵੱਢ ਸੁੱਟਿਆ ਸੀ ਦੇ ਦਿੱਤੀ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਦਮ ਨੇ ਫੇਰ ਆਪਣੀ ਪਤਨੀ ਨਾਲ ਸੰਗ ਕੀਤਾ ਅਤੇ ਉਸਨੇ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਨੇ ਇਹ ਆਖ ਕੇ ਉਹ ਦਾ ਨਾਮ ਸੇਥ ਰੱਖਿਆ ਕਿ ਪਰਮੇਸ਼ੁਰ ਨੇ ਮੈਨੂੰ ਹਾਬਲ ਦੀ ਥਾਂ ਇੱਕ ਹੋਰ ਪੁੱਤਰ ਦਿੱਤਾ ਜਿਸ ਨੂੰ ਕਾਇਨ ਨੇ ਮਾਰ ਸੁੱਟਿਆ ਸੀ।