Genesis 40:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਿੰਨਾ ਦਿਨਾਂ ਤੋਂ ਪਹਿਲਾਂ ਫ਼ਿਰਊਨ ਤੈਨੂੰ ਮਾਫ਼ ਕਰ ਦੇਵੇਗਾ ਅਤੇ ਤੈਨੂੰ ਕੰਮ ਉੱਤੇ ਵਾਪਸ ਬੁਲਾ ਲਵੇਗਾ। ਤੂੰ ਫ਼ਿਰਊਨ ਲਈ ਉਹੀ ਕੰਮ ਕਰੇਂਗਾ ਜਿਹੜਾ ਪਹਿਲਾਂ ਕਰਦਾ ਹੁੰਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਇਨ੍ਹਾਂ ਤਿੰਨਾਂ ਦਿਨਾਂ ਵਿੱਚ ਫ਼ਿਰਊਨ ਤੇਰਾ ਸਿਰ ਉੱਚਾ ਕਰੇਗਾ ਅਰ ਤੈਨੂੰ ਤੇਰੇ ਹੁੱਦੇ ਉੱਤੇ ਫੇਰ ਖੜਾ ਕਰੇਗਾ ਅਤੇ ਅਗਲੇ ਦਸਤੂਰ ਦੇ ਅਨੁਸਾਰ ਜਦ ਤੂੰ ਉਹ ਦਾ ਸਾਕੀ ਸੀ ਤੂੰ ਫ਼ਿਰਊਨ ਦੇ ਹੱਥ ਵਿੱਚ ਪਿਆਲਾ ਦੇਵੇਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਨ੍ਹਾਂ ਤਿੰਨਾਂ ਦਿਨਾਂ ਵਿੱਚ ਫ਼ਿਰਊਨ ਤੇਰਾ ਸਿਰ ਉੱਚਾ ਕਰੇਗਾ ਅਤੇ ਤੈਨੂੰ ਤੇਰੇ ਅਹੁਦੇ ਉੱਤੇ ਫੇਰ ਖੜ੍ਹਾ ਕਰੇਗਾ ਅਤੇ ਤੂੰ ਪਹਿਲਾਂ ਦੀ ਤਰ੍ਹਾਂ ਜਦ ਤੂੰ ਉਹ ਦਾ ਸਾਕੀ ਸੀ, ਫਿਰ ਤੋਂ ਫ਼ਿਰਊਨ ਦੇ ਹੱਥ ਵਿੱਚ ਪਿਆਲਾ ਦੇਵੇਂਗਾ।