Genesis 40:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦੋਹਾਂ ਆਦਮੀਆਂ ਨੇ ਜਵਾਬ ਦਿੱਤਾ, “ਸਾਨੂੰ ਰਾਤੀ ਸੁਪਨਾ ਆਇਆ ਹੈ, ਪਰ ਸਾਨੂੰ ਇਸ ਗੱਲ ਦੀ ਸਮਝ ਨਹੀਂ ਕਿ ਇਸਦਾ ਕੀ ਅਰਥ ਹੈ। ਇੱਥੇ ਕੋਈ ਵੀ ਅਜਿਹਾ ਨਹੀਂ ਜਿਹੜਾ ਸਾਨੂੰ ਸੁਪਨਿਆਂ ਦੀ ਗੱਲ ਸਮਝਾਵੇ ਅਤੇ ਉਨ੍ਹਾਂ ਦੀ ਵਿਆਖਿਆ ਕਰੇ।” ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, “ਪਰਮੇਸ਼ੁਰ ਹੀ ਹੈ ਜਿਹੜਾ ਸੁਪਨਿਆਂ ਨੂੰ ਸਮਝਦਾ ਹੈ ਅਤੇ ਸਮਝਾ ਸੱਕਦਾ ਹੈ। ਇਸ ਲਈ ਮੈਂ ਬੇਨਤੀ ਕਰਦਾ ਹਾਂ ਕਿ ਤੁਸੀਂ ਮੈਨੂੰ ਆਪਣੇ ਸੁਪਨੇ ਦੱਸੋ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਨ੍ਹਾਂ ਉਸ ਨੂੰ ਆਖਿਆ, ਅਸਾਂ ਇੱਕ ਇੱਕ ਸੁਫਨਾਂ ਡਿੱਠਾ ਹੈ ਜਿਸ ਦਾ ਅਰਥ ਕਰਨ ਵਾਲਾ ਕੋਈ ਨਹੀਂ ਹੈ ਤਾਂ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਕੀ ਅਰਥ ਕਰਨਾ ਪਰਮੇਸ਼ੁਰ ਦਾ ਕੰਮ ਨਹੀਂ ਹੈ? ਤੁਸੀਂ ਮੈਨੂੰ ਦੱਸੋ, ਨਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਨ੍ਹਾਂ ਨੇ ਉਸ ਨੂੰ ਆਖਿਆ, ਅਸੀਂ ਇੱਕ ਸੁਫ਼ਨਾ ਵੇਖਿਆ ਹੈ, ਜਿਸ ਦਾ ਅਰਥ ਦੱਸਣ ਵਾਲਾ ਕੋਈ ਨਹੀਂ ਹੈ ਤਾਂ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਕੀ ਸੁਫ਼ਨਿਆਂ ਦਾ ਅਰਥ ਦੱਸਣਾ ਪਰਮੇਸ਼ੁਰ ਦਾ ਕੰਮ ਨਹੀਂ ਹੈ? ਤੁਸੀਂ ਆਪਣੇ-ਆਪਣੇ ਸੁਫ਼ਨੇ ਮੈਨੂੰ ਦੱਸੋ?