Genesis 41:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਉਹ ਫ਼ੇਰ ਵੀ ਕਮਜ਼ੋਰ ਅਤੇ ਬਿਮਾਰ ਦਿਸਦੀਆਂ ਸਨ। ਤੁਸੀਂ ਇਹ ਆਖ ਵੀ ਨਹੀਂ ਸੱਕਦੇ ਕਿ ਇਨ੍ਹਾਂ ਨੇ ਨਰੋਈਆਂ ਗਊਆਂ ਨੂੰ ਖਾ ਲਿਆ ਹੈ। ਉਹ ਓਨੀਆਂ ਹੀ ਕਮਜ਼ੋਰ ਅਤੇ ਬਿਮਾਰ ਨਜ਼ਰ ਆਉਂਦੀਆਂ ਸਨ ਜਿੰਨੀਆਂ ਉਹ ਸ਼ੁਰੂ ਵਿੱਚ ਸਨ। ਫ਼ੇਰ ਮੈਨੂੰ ਜਾਗ ਆ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਉਨ੍ਹਾਂ ਦੇ ਅੰਦਰ ਗਈਆਂ ਪਰ ਮਲੂਮ ਨਾ ਹੋਇਆ ਭਈ ਓਹ ਉਨ੍ਹਾਂ ਦੇ ਅੰਦਰ ਗਈਆਂ ਵੀ ਹਨ ਸਗੋਂ ਓਹ ਅੱਗੇ ਵਰਗੀਆਂ ਹੀ ਕੁਸੋਹਣੀਆਂ ਰਹੀਆਂ । ਤਦ ਮੈਂ ਜਾਗ ਉੱਠਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਉਨ੍ਹਾਂ ਨੂੰ ਖਾ ਲਿਆ ਪਰ ਵੇਖਣ ਵਿੱਚ ਮਲੂਮ ਨਾ ਹੋਇਆ ਕਿ ਉਨ੍ਹਾਂ ਨੇ ਉਨ੍ਹਾਂ ਨੂੰ ਖਾ ਲਿਆ ਹੈ ਕਿਉਂ ਜੋ ਉਹ ਵੇਖਣ ਵਿੱਚ ਪਹਿਲਾਂ ਦੀ ਤਰ੍ਹਾਂ ਹੀ ਸਨ। ਤਦ ਮੈਂ ਜਾਗ ਉੱਠਿਆ।