Genesis 41:42 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਫ਼ਿਰਊਨ ਨੇ ਆਪਣੀ ਖਾਸ ਮੁੰਦਰੀ ਯੂਸੁਫ਼ ਨੂੰ ਦਿੱਤੀ। ਇਸ ਮੁੰਦਰੀ ਉੱਤੇ ਸ਼ਾਹੀ ਮੁਹਰ ਸੀ। ਫ਼ਿਰਊਨ ਨੇ ਯੂਸੁਫ਼ ਨੂੰ ਇੱਕ ਲਿਨਨ ਦਾ ਚੋਲਾ ਵੀ ਦਿੱਤਾ ਅਤੇ ਉਸ ਦੇ ਗਲੇ ਦੁਆਲੇ ਸੁਨਿਹਰੀ ਹਾਰ ਵੀ ਪਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਫ਼ਿਰਊਨ ਨੇ ਆਪਣੀ ਮੋਹਰ ਆਪਣੇ ਹੱਥੋਂ ਲਾਹ ਕੇ ਯੂਸੁਫ਼ ਦੇ ਹੱਥ ਵਿੱਚ ਪਾ ਦਿੱਤੀ ਅਰ ਉਸ ਨੂੰ ਕਤਾਨੀ ਬਸਤ੍ਰ ਪਵਾਏ ਅਰ ਸੋਨੇ ਦਾ ਕੰਠਾ ਉਸ ਦੇ ਗਲ ਵਿੱਚ ਪਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਫ਼ਿਰਊਨ ਨੇ ਆਪਣੀ ਮੋਹਰ ਦੀ ਅੰਗੂਠੀ ਆਪਣੇ ਹੱਥੋਂ ਲਾਹ ਕੇ ਯੂਸੁਫ਼ ਦੇ ਹੱਥ ਵਿੱਚ ਪਾ ਦਿੱਤੀ ਅਤੇ ਉਸ ਨੂੰ ਮਹੀਨ ਬਸਤਰ ਪਵਾਏ ਅਤੇ ਸੋਨੇ ਦੀ ਮਾਲਾ ਉਸ ਦੇ ਗਲ਼ ਵਿੱਚ ਪਾ ਦਿੱਤੀ।