Genesis 41:45 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਿਰਊਨ ਨੇ ਯੂਸੁਫ਼ ਨੂੰ ਇੱਕ ਹੋਰ ਨਾਮ ਦਿੱਤਾ, ਸਾਫ਼ਨਥ ਪਾਨੇਆਹ। ਫ਼ਿਰਊਨ ਨੇ ਯੂਸੁਫ਼ ਨੂੰ ਇੱਕ ਪਤਨੀ ਵੀ ਦਿੱਤੀ ਜਿਸਦਾ ਨਾਮ ਸੀ ਆਸਨਥ। ਉਹ ਉਸ ਸ਼ਹਿਰ ਦੇ ਜਾਜਕ ਪੋਟੀਫ਼ਰ ਦੀ ਧੀ ਸੀ। ਇਸ ਤਰ੍ਹਾਂ ਯੂਸੁਫ਼ ਪੂਰੇ ਮਿਸਰ ਦੇਸ਼ ਦਾ ਰਾਜਪਾਲ ਬਣ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਫ਼ਿਰਊਨ ਨੇ ਯੂਸੁਫ਼ ਦਾ ਨਾਉਂ ਸਾਫਨਥ ਪਾਨੇਆਹ ਰੱਖਿਆ ਅਰ ਉਸ ਨੂੰ ਊਨ ਦੇ ਪੁਜਾਰੀ ਪੋਟੀ-ਫਰਾ ਦੀ ਧੀ ਆਸਨਥ ਵਿਆਹ ਦਿੱਤੀ ਅਤੇ ਯੂਸੁਫ਼ ਮਿਸਰ ਦੇਸ ਵਿੱਚ ਫਿਰਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫ਼ਿਰਊਨ ਨੇ ਯੂਸੁਫ਼ ਦਾ ਨਾਮ ਸਾਫਨਥ ਪਾਨੇਆਹ ਰੱਖਿਆ ਅਤੇ ਉਸ ਨੂੰ ਊਨ ਦੇ ਜਾਜਕ ਪੋਟੀ-ਫ਼ਰਾ ਦੀ ਧੀ ਆਸਨਥ ਵਿਆਹ ਦਿੱਤੀ ਅਤੇ ਯੂਸੁਫ਼ ਮਿਸਰ ਦੇ ਸਾਰੇ ਦੇਸ਼ ਵਿੱਚ ਗਿਆ।