Genesis 42:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਦੇ ਸ਼ਬਦਾਂ ਨੇ ਯੂਸੁਫ਼ ਨੂੰ ਬਹੁਤ ਉਦਾਸ ਕਰ ਦਿੱਤਾ। ਇਸ ਲਈ ਯੂਸੁਫ਼ ਉਨ੍ਹਾਂ ਨੂੰ ਛੱਡ ਕੇ ਚੱਲਾ ਗਿਆ ਅਤੇ ਰੋਣ ਲੱਗਾ। ਕੁਝ ਸਮੇਂ ਬਾਦ ਯੂਸੁਫ਼ ਫ਼ੇਰ ਉਨ੍ਹਾਂ ਕੋਲ ਗਿਆ। ਉਸ ਨੇ ਉਨ੍ਹਾਂ ਵਿੱਚੋਂ ਇੱਕ ਭਰਾ, ਸਿਮਓਨ ਨੂੰ ਲਿਆ ਅਤੇ ਬੰਨ੍ਹ ਦਿੱਤਾ ਜਦੋਂ ਕਿ ਦੂਸਰੇ ਦੇਖਦੇ ਰਹੇ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਉਨ੍ਹਾਂ ਤੋਂ ਇੱਕ ਪਾਸੋ ਹੋਕੇ ਰੋਇਆ ਫੇਰ ਉਨ੍ਹਾਂ ਕੋਲ ਮੁੜ ਆਣ ਕੇ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਰ ਉਨ੍ਹਾਂ ਵਿੱਚੋਂ ਸ਼ਿਮਓਨ ਨੂੰ ਲਿਆ ਅਰ ਉਨ੍ਹਾਂ ਦੀਆਂ ਅੱਖਾਂ ਦੇ ਸਾਹਮਣੇ ਉਸ ਨੂੰ ਬੰਨ੍ਹਿਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਉਨ੍ਹਾਂ ਤੋਂ ਇੱਕ ਪਾਸੇ ਹੋ ਕੇ ਰੋਇਆ ਅਤੇ ਫੇਰ ਉਨ੍ਹਾਂ ਕੋਲ ਮੁੜ ਕੇ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਉਨ੍ਹਾਂ ਵਿੱਚੋਂ ਸ਼ਿਮਓਨ ਨੂੰ ਲਿਆ ਅਤੇ ਉਨ੍ਹਾਂ ਦੀਆਂ ਅੱਖਾਂ ਦੇ ਸਾਹਮਣੇ ਉਸ ਨੂੰ ਬੰਦੀ ਬਣਾ ਲਿਆ।