Genesis 43:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਭਰਾਵਾਂ ਨੇ ਰਾਜਪਾਲ ਨੂੰ ਦੇਣ ਲਈ ਸੁਗਾਤਾਂ ਲੈ ਲਈਆਂ ਅਤੇ ਉਨ੍ਹਾਂ ਨੇ ਆਪਣੇ ਨਾਲ ਪਿੱਛਲੀ ਵਾਰ ਨਾਲੋਂ ਦੁੱਗਣੇ ਪੈਸੇ ਲੈ ਲਏ। ਇਸ ਵਾਰ, ਬਿਨਯਾਮੀਨ ਆਪਣੇ ਭਰਾਵਾਂ ਦੇ ਨਾਲ ਮਿਸਰ ਨੂੰ ਗਿਆ। ਆਖਰਕਾਰ, ਉਹ ਪਹੁੰਚ ਗਏ ਅਤੇ ਯੂਸੁਫ਼ ਦੇ ਸਾਹਮਣੇ ਖਲੋ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਨ੍ਹਾਂ ਮਨੁੱਖਾਂ ਨੇ ਉਹ ਸੁਗਾਤ ਅਰ ਦੁਗਣੀ ਚਾਂਦੀ ਆਪਣਿਆਂ ਹੱਥਾਂ ਵਿੱਚ ਲਈ ਅਰ ਬਿਨਯਾਮੀਨ ਨੂੰ ਵੀ ਤਾਂ ਉਹ ਉੱਠ ਕੇ ਮਿਸਰ ਨੂੰ ਉੱਤਰ ਗਏ ਅਰ ਯੂਸੁਫ਼ ਦੇ ਸਨਮੁਖ ਜਾ ਖਲੋਤੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਮਨੁੱਖਾਂ ਨੇ ਉਹ ਭੇਟ ਅਤੇ ਦੁੱਗਣੀ ਚਾਂਦੀ ਆਪਣਿਆਂ ਹੱਥਾਂ ਵਿੱਚ ਲੈ ਕੇ, ਬਿਨਯਾਮੀਨ ਨੂੰ ਵੀ ਆਪਣੇ ਨਾਲ ਲਿਆ ਅਤੇ ਉੱਠ ਕੇ ਮਿਸਰ ਨੂੰ ਚਲੇ ਗਏ ਅਤੇ ਯੂਸੁਫ਼ ਦੇ ਸਾਹਮਣੇ ਹਾਜ਼ਰ ਹੋਏ।