Genesis 43:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯੂਸੁਫ਼ ਨੇ ਆਪਣੇ ਭਰਾ ਬਿਨਯਾਮੀਨ ਨੂੰ ਦੇਖਿਆ। (ਬਿਨਯਾਮੀਨ ਅਤੇ ਯੂਸੁਫ਼ ਦੀ ਮਾਂ ਇੱਕੋ ਸੀ।) ਯੂਸੁਫ਼ ਨੇ ਆਖਿਆ, “ਕੀ ਇਹ ਤੁਹਾਡਾ ਸਭ ਤੋਂ ਛੋਟਾ ਭਰਾ ਹੈ ਜਿਸ ਬਾਰੇ ਤੁਸੀਂ ਮੈਨੂੰ ਦੱਸਿਆ ਸੀ?” ਫ਼ੇਰ ਯੂਸੁਫ਼ ਨੇ ਬਿਨਯਾਮੀਨ ਨੂੰ ਆਖਿਆ “ਪਰਮੇਸ਼ੁਰ ਤੇਰਾ ਭਲਾ ਕਰੇ, ਪੁੱਤਰ!”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਨੇ ਆਪਣੀਆਂ ਅੱਖਾਂ ਚੁੱਕ ਕੇ ਆਪਣੇ ਅੰਮਾਂ ਜਾਏ ਭਰਾ ਬਿਨਯਾਮੀਨ ਨੂੰ ਡਿੱਠਾ ਅਰ ਆਖਿਆ, ਕੀ ਤੁਹਾਡਾ ਨਿੱਕਾ ਭਰਾ ਜਿਸ ਦੇ ਵਿਖੇ ਤੁਸੀਂ ਮੈਨੂੰ ਆਖਿਆ ਸੀ ਏਹੋ ਹੀ ਹੈ? ਨਾਲੇ ਓਸ ਆਖਿਆ ਮੇਰੇ ਪੁੱਤ੍ਰ ਪਰਮੇਸ਼ੁਰ ਤੇਰੇ ਉੱਤੇ ਦਯਾ ਕਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੇ ਆਪਣੀਆਂ ਅੱਖਾਂ ਚੁੱਕ ਕੇ ਆਪਣੇ ਸੱਕੇ ਭਰਾ ਬਿਨਯਾਮੀਨ ਨੂੰ ਵੇਖਿਆ ਅਤੇ ਆਖਿਆ, ਜਿਸ ਛੋਟੇ ਭਰਾ ਦੇ ਵਿਖੇ ਤੁਸੀਂ ਮੈਨੂੰ ਆਖਿਆ ਸੀ, ਕੀ ਇਹੋ ਹੈ? ਅਤੇ ਉਸ ਨੇ ਆਖਿਆ, ਮੇਰੇ ਪੁੱਤਰ ਪਰਮੇਸ਼ੁਰ ਤੇਰੇ ਉੱਤੇ ਦਯਾ ਕਰੇ।