Genesis 43:30 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯੂਸੁਫ਼ ਕਮਰੇ ਵਿੱਚੋਂ ਭੱਜ ਗਿਆ। ਯੂਸੁਫ਼ ਬਹੁਤ ਚਾਹੁੰਦਾ ਸੀ ਕਿ ਉਹ ਆਪਣੇ ਭਰਾ ਬਿਨਯਾਮੀਨ ਨੂੰ ਦਰਸਾਵੇ ਕਿ ਉਹ ਉਸ ਨੂੰ ਬਹੁਤ ਪਿਆਰ ਕਰਦਾ ਸੀ। ਉਸ ਦਾ ਰੋਣ ਨੂੰ ਜੀ ਕੀਤਾ, ਪਰ ਉਹ ਨਹੀਂ ਸੀ ਚਾਹੁੰਦਾ ਕਿ ਉਸ ਦੇ ਭਰਾ ਉਸ ਨੂੰ ਰੋਂਦਿਆਂ ਦੇਖਣ। ਇਸ ਲਈ ਯੂਸੁਫ਼ ਆਪਣੇ ਕਮਰੇ ਵੱਲ ਭੱਜ ਗਿਆ ਅਤੇ ਉੱਥੇ ਜਾਕੇ ਰੋ ਪਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯੂਸੁਫ਼ ਨੇ ਛੇਤੀ ਕੀਤੀ ਕਿਉਂਜੋ ਉਸ ਦਾ ਮਨ ਆਪਣੇ ਭਰਾ ਲਈ ਭਰ ਆਇਆ ਅਰ ਉਹ ਕਿਤੇ ਰੋਣਾ ਚਾਹੁੰਦਾ ਸੀ ਸੋ ਉਹ ਆਪਣੀ ਕੋਠੜੀ ਵਿੱਚ ਗਿਆ ਅਰ ਓੱਥੇ ਰੋਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯੂਸੁਫ਼ ਨੇ ਛੇਤੀ ਕੀਤੀ ਕਿਉਂ ਜੋ ਉਸ ਦਾ ਮਨ ਆਪਣੇ ਭਰਾ ਲਈ ਭਰ ਆਇਆ, ਉਹ ਕਿਤੇ ਰੋਣਾ ਚਾਹੁੰਦਾ ਸੀ ਸੋ ਉਹ ਆਪਣੀ ਕੋਠੜੀ ਵਿੱਚ ਗਿਆ ਅਤੇ ਉੱਥੇ ਰੋਇਆ।