Genesis 43:34 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਨੌਕਰ ਯੂਸੁਫ਼ ਦੇ ਮੇਜ਼ ਤੋਂ ਭੋਜਨ ਲੈ ਕੇ ਉਨ੍ਹਾਂ ਕੋਲ ਲਿਆ ਰਹੇ ਸਨ। ਪਰ ਨੌਕਰਾਂ ਨੇ ਬਿਨਯਾਮੀਨ ਨੂੰ ਹੋਰਨਾਂ ਨਾਲੋਂ ਪੰਜ ਗੁਣਾ ਵੱਧੇਰੇ ਖਾਣਾ ਦਿੱਤਾ। ਭਰਾ ਓਨਾ ਚਿਰ ਤੱਕ ਯੂਸੁਫ਼ ਨਾਲ ਖਾਂਦੇ ਅਤੇ ਪੀਂਦੇ ਰਹੇ ਜਦੋਂ ਤੱਕ ਕਿ ਉਹ ਤਕਰੀਬਨ ਸ਼ਰਾਬੀ ਨਹੀਂ ਹੋ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਆਪਣੇ ਅੱਗਿਓਂ ਥਾਲ ਚੁਕਵਾ ਕੇ ਉਨ੍ਹਾਂ ਨੂੰ ਦਿੱਤੇ ਅਰ ਬਿਨਯਾਮੀਨ ਦਾ ਥਾਲ ਉਨ੍ਹਾਂ ਦੇ ਥਾਲਾਂ ਨਾਲੋਂ ਪੰਜ ਗੁਣਾਂ ਵੱਧ ਸੀ ਸੋ ਉਨ੍ਹਾਂ ਉਹ ਦੇ ਨਾਲ ਪੀਤਾ ਅਰ ਅਨੰਦ ਪਰਸਿੰਨ ਹੋਏ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਆਪਣੇ ਅੱਗਿਓਂ ਭੋਜਨ ਪਦਾਰਥ ਚੁਕਵਾ ਕੇ ਉਨ੍ਹਾਂ ਨੂੰ ਦਿੱਤੇ ਅਤੇ ਬਿਨਯਾਮੀਨ ਦਾ ਥਾਲ ਉਨ੍ਹਾਂ ਦੇ ਥਾਲਾਂ ਨਾਲੋਂ ਪੰਜ ਗੁਣਾ ਵੱਧ ਸੀ, ਸੋ ਉਨ੍ਹਾਂ ਉਹ ਦੇ ਨਾਲ ਖਾਧਾ ਪੀਤਾ ਅਤੇ ਅਨੰਦ ਮਨਾਇਆ।