Genesis 44:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਅਸੀਂ ਤੁਹਾਨੂੰ ਜਵਾਬ ਦਿੱਤਾ ਸੀ, ‘ਸਾਡਾ ਪਿਤਾ ਹੈ-ਉਹ ਬਜ਼ੁਰਗ ਹੈ। ਅਤੇ ਸਾਡਾ ਇੱਕ ਛੋਟਾ ਭਰਾ ਵੀ ਹੈ। ਸਾਡਾ ਪਿਤਾ ਉਸ ਪੁੱਤਰ ਨੂੰ ਪਿਆਰ ਕਰਦਾ ਹੈ ਕਿਉਂਕਿ ਉਹ ਉਦੋਂ ਪੈਦਾ ਹੋਇਆ ਸੀ ਜਦੋਂ ਸਾਡਾ ਪਿਤਾ ਬੁੱਢਾ ਹੋ ਚੁੱਕਾ ਸੀ। ਅਤੇ ਉਸ ਛੋਟੇ ਪੁੱਤਰ ਦਾ ਭਰਾ ਮਰ ਚੁੱਕਿਆ ਹੈ। ਇਸ ਲਈ ਇਹ ਉਸ ਮਾਂ ਤੋਂ ਜੰਮਿਆ ਇੱਕੋ-ਇੱਕ ਪੁੱਤਰ ਹੈ ਜਿਹੜਾ ਬੱਚਿਆਂ ਹੈ। ਸਾਡਾ ਪਿਤਾ ਇਸ ਨੂੰ ਬਹੁਤ ਪਿਆਰ ਕਰਦਾ ਹੈ।’
Punjabi Bible 2016 - ਪਵਿੱਤਰ ਬਾਈਬਲ O.V.
ਅਰ ਅਸੀਂ ਆਪਣੇ ਸਵਾਮੀ ਨੂੰ ਆਖਿਆ ਸੀ ਸਾਡਾ ਬਿਰਧ ਪਿਤਾ ਹੈ ਅਰ ਉਸ ਦੀ ਬਿਰਧ ਅਵਸਥਾ ਦਾ ਇੱਕ ਛੋਟਾ ਪੁੱਤ੍ਰ ਹੈ ਪਰ ਉਸ ਦਾ ਭਰਾ ਮਰ ਗਿਆ ਹੈ ਅਰ ਉਹ ਆਪਣੀ ਮਾਤਾ ਦਾ ਇਕੱਲਾ ਹੀ ਹੈ ਅਰ ਉਸਦਾ ਪਿਤਾ ਉਸ ਨੂੰ ਪਿਆਰ ਕਰਦਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅਸੀਂ ਆਪਣੇ ਸੁਆਮੀ ਨੂੰ ਆਖਿਆ ਸੀ ਕਿ ਸਾਡਾ ਬਜ਼ੁਰਗ ਪਿਤਾ ਹੈ, ਅਤੇ ਉਸ ਦੀ ਬਿਰਧ ਅਵਸਥਾ ਦਾ ਇੱਕ ਛੋਟਾ ਪੁੱਤਰ ਹੈ ਅਤੇ ਉਸ ਦਾ ਭਰਾ ਮਰ ਗਿਆ ਹੈ, ਅਤੇ ਉਹ ਆਪਣੀ ਮਾਤਾ ਦਾ ਇਕੱਲਾ ਹੀ ਹੈ ਅਤੇ ਉਸ ਦਾ ਪਿਤਾ ਉਸ ਨੂੰ ਪਿਆਰ ਕਰਦਾ ਹੈ।