Genesis 45:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯੂਸੁਫ਼ ਹੁਣ ਆਪਣੇ-ਆਪ ਉੱਤੇ ਹੋਰ ਬਹੁਤ ਚਿਰ ਕਾਬੂ ਨਹੀਂ ਰੱਖ ਸੱਕਿਆ। ਉਹ ਉੱਥੇ ਸਾਰੇ ਲੋਕਾਂ ਦੇ ਸਾਹਮਣੇ ਰੋ ਪਿਆ। ਯੂਸੁਫ਼ ਨੇ ਆਖਿਆ, “ਹਰੇਕ ਨੂੰ ਆਖੋ ਇੱਥੋਂ ਚੱਲਿਆ ਜਾਵੇ।” ਇਸ ਲਈ ਸਭ ਲੋਕ ਚੱਲੇ ਗਏ। ਸਿਰਫ਼ ਭਰਾ ਹੀ ਯੂਸੁਫ਼ ਦੇ ਕੋਲ ਰਹਿ ਗਏ। ਫ਼ੇਰ ਯੂਸੁਫ਼ ਨੇ ਉਨ੍ਹਾਂ ਨੂੰ ਦੱਸਿਆ ਕਿ ਉਹ ਕੌਣ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਯੂਸੁਫ਼ ਆਪਣੇ ਆਪ ਨੂੰ ਉਨ੍ਹਾਂ ਸਾਰਿਆਂ ਦੇ ਅੱਗੇ ਜਿਹੜੇ ਕੋਲ ਖੜੇ ਸਨ ਰੋਕ ਨਾ ਸਕਿਆ ਸੋ ਉਸ ਨੇ ਉੱਚੀ ਦਿੱਤੀ ਆਖਿਆ, ਮੇਰੇ ਕੋਲੋਂ ਹਰ ਮਨੁੱਖ ਨੂੰ ਕੱਢ ਦਿਓ ਅਤੇ ਜਦ ਕੋਈ ਮਨੁੱਖ ਕੋਲ ਖੜਾ ਨਾ ਰਿਹਾ ਤਾਂ ਯੂਸੁਫ਼ ਨੇ ਆਪਣੇ ਆਪ ਨੂੰ ਆਪਣੇ ਭਰਾਵਾਂ ਉੱਤੇ ਪਰਗਟ ਕਰ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯੂਸੁਫ਼ ਆਪਣੇ ਆਪ ਨੂੰ ਉਨ੍ਹਾਂ ਸਾਰਿਆਂ ਦੇ ਸਾਹਮਣੇ ਜਿਹੜੇ ਉਸ ਦੇ ਕੋਲ ਖੜ੍ਹੇ ਸਨ, ਰੋਕ ਨਾ ਸਕਿਆ, ਇਸ ਲਈ ਉਸ ਨੇ ਉੱਚੀ ਅਵਾਜ਼ ਨਾਲ ਆਖਿਆ, ਮੇਰੇ ਕੋਲੋਂ ਹਰ ਮਨੁੱਖ ਨੂੰ ਬਾਹਰ ਕੱਢ ਦਿਓ ਅਤੇ ਜਦ ਕੋਈ ਮਨੁੱਖ ਉਸ ਦੇ ਕੋਲ ਖੜ੍ਹਾ ਨਾ ਰਿਹਾ ਤਦ ਯੂਸੁਫ਼ ਨੇ ਆਪਣੇ ਆਪ ਨੂੰ ਆਪਣੇ ਭਰਾਵਾਂ ਉੱਤੇ ਪਰਗਟ ਕਰ ਦਿੱਤਾ