Genesis 46:31 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯੂਸੁਫ਼ ਨੇ ਆਪਣੇ ਭਰਾਵਾਂ ਅਤੇ ਆਪਣੇ ਪਿਤਾ ਦੇ ਹੋਰ ਸਾਰੇ ਪਰਿਵਾਰਾਂ ਨੂੰ ਆਖਿਆ, “ਮੈਂ ਫ਼ਿਰਊਨ ਨੂੰ ਜਾਕੇ ਖ਼ਬਰ ਦਿੰਦਾ ਹਾਂ ਕਿ ਤੁਸੀਂ ਇੱਥੇ ਆ ਗਏ ਹੋ। ਮੈਂ ਫ਼ਿਰਊਨ ਨੂੰ ਆਖਾਂਗਾ, ‘ਮੇਰੇ ਭਰਾਵਾਂ ਨੇ ਅਤੇ ਮੇਰੇ ਪਿਤਾ ਦੇ ਬਾਕੀ ਦੇ ਪਰਿਵਾਰਾਂ ਨੇ ਕਨਾਨ ਦੀ ਧਰਤੀ ਛੱਡ ਦਿੱਤੀ ਹੈ ਅਤੇ ਇੱਥੇ ਮੇਰੇ ਕੋਲ ਆ ਗਏ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਯੂਸੁਫ਼ ਨੇ ਆਪਣੇ ਭਰਾਵਾਂ ਅਰ ਆਪਣੇ ਪਿਤਾ ਦੇ ਘਰਾਣੇ ਨੂੰ ਆਖਿਆ, ਮੈਂ ਫ਼ਿਰਊਨ ਕੋਲ ਖਬਰ ਦੇਣ ਜਾਂਦਾ ਹੈਂ ਅਰ ਉਸ ਨੂੰ ਆਖਾਂਗਾ ਭਈ ਮੇਰੇ ਭਰਾ ਅਰ ਮੇਰੇ ਪਿਤਾ ਦਾ ਘਰਾਣਾ ਜਿਹੜਾ ਕਨਾਨ ਦੇਸ ਵਿੱਚ ਸੀ ਉਹ ਮੇਰੇ ਕੋਲ ਆ ਗਿਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯੂਸੁਫ਼ ਨੇ ਆਪਣੇ ਭਰਾਵਾਂ ਅਤੇ ਆਪਣੇ ਪਿਤਾ ਦੇ ਘਰਾਣੇ ਨੂੰ ਆਖਿਆ, ਮੈਂ ਫ਼ਿਰਊਨ ਕੋਲ ਖ਼ਬਰ ਦੇਣ ਜਾਂਦਾ ਹਾਂ ਅਤੇ ਉਸ ਨੂੰ ਆਖਾਂਗਾ ਕਿ ਮੇਰੇ ਭਰਾ ਅਤੇ ਮੇਰੇ ਪਿਤਾ ਦਾ ਘਰਾਣਾ, ਜਿਹੜਾ ਕਨਾਨ ਦੇਸ਼ ਵਿੱਚ ਸੀ, ਮੇਰੇ ਕੋਲ ਆ ਗਿਆ ਹੈ।