Genesis 46:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਾਕੂਬ ਬਏਰਸਬਾ ਤੋਂ ਚੱਲ ਪਿਆ ਅਤੇ ਮਿਸਰ ਵੱਲ ਨੂੰ ਸਫ਼ਰ ਕੀਤਾ। ਇਸਰਾਏਲ ਦੇ ਪੁੱਤਰ, ਆਪਣੇ ਪਿਤਾ, ਆਪਣੀਆਂ ਪਤਨੀਆਂ ਅਤੇ ਆਪਣੇ ਸਾਰੇ ਬੱਚਿਆਂ ਨੂੰ ਮਿਸਰ ਲੈ ਆਏ। ਉਨ੍ਹਾਂ ਨੇ ਉਨ੍ਹਾਂ ਗੱਡੀਆਂ ਵਿੱਚ ਸਫ਼ਰ ਕੀਤਾ ਜਿਹੜੀਆਂ ਫ਼ਿਰਊਨ ਨੇ ਭੇਜੀਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਯਾਕੂਬ ਬਏਰਸਬਾ ਤੋਂ ਉੱਠਿਆ ਅਰ ਇਸਰਾਏਲ ਦੇ ਪੁੱਤ੍ਰ ਆਪਣੇ ਪਿਤਾ ਯਾਕੂਬ ਨੂੰ ਅਰ ਨਿੱਕਿਆਂ ਨਿਆਣਿਆਂ ਅਰ ਆਪਣੀ ਤੀਵੀਆਂ ਨੂੰ ਗੱਡਿਆਂ ਉੱਤੇ ਲੈ ਚੱਲੇ ਜਿਹੜੇ ਫ਼ਿਰਊਨ ਨੇ ਉਨ੍ਹਾਂ ਨੂੰ ਲਿਆਉਣ ਲਈ ਘੱਲੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਾਕੂਬ ਬਏਰਸ਼ਬਾ ਤੋਂ ਉੱਠਿਆ ਅਤੇ ਇਸਰਾਏਲ ਦੇ ਪੁੱਤਰ, ਆਪਣੇ ਪਿਤਾ ਯਾਕੂਬ ਨੂੰ ਅਤੇ ਆਪਣੇ ਛੋਟੇ ਬੱਚਿਆਂ ਅਤੇ ਆਪਣੀਆਂ ਪਤਨੀਆਂ ਨੂੰ ਗੱਡਿਆਂ ਉੱਤੇ ਲੈ ਚੱਲੇ, ਜਿਹੜੇ ਫ਼ਿਰਊਨ ਨੇ ਉਨ੍ਹਾਂ ਨੂੰ ਲਿਆਉਣ ਲਈ ਭੇਜੇ ਸਨ।