Genesis 47:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯੂਸੂਫ਼ ਫ਼ਿਰਊਨ ਕੋਲ ਗਿਆ ਅਤੇ ਆਖਿਆ, “ਮੇਰਾ ਪਿਤਾ ਅਤੇ ਮੇਰੇ ਭਰਾ ਅਤੇ ਉਨ੍ਹਾਂ ਦੇ ਸਾਰੇ ਪਰਿਵਾਰ ਇੱਥੇ ਆ ਗਏ ਹਨ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਸਾਰੇ ਪਸ਼ੂ ਅਤੇ ਹੋਰ ਸਾਰਾ ਮਾਲ ਧਨ ਵੀ ਹੈ ਜਿਹੜਾ ਕਨਾਨ ਦੀ ਧਰਤੀ ਉੱਤੇ ਉਨ੍ਹਾਂ ਦੀ ਮਲਕੀਅਤ ਸੀ। ਉਹ ਹੁਣ ਗੋਸ਼ਨ ਦੀ ਧਰਤੀ ਉੱਤੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਯੂਸੁਫ਼ ਗਿਆ ਅਰ ਫ਼ਿਰਊਨ ਨੂੰ ਦੱਸਿਆ ਕਿ ਮੇਰਾ ਪਿਤਾ ਅਰ ਭਰਾ ਅਰ ਉਨ੍ਹਾਂ ਦੇ ਇੱਜੜ ਅਰ ਚੌਣੇ ਅਰ ਸਭ ਕੁਝ ਜੋ ਉਨ੍ਹਾਂ ਦਾ ਹੈ ਕਨਾਨ ਦੇਸ ਤੋਂ ਆ ਗਏ ਹਨ ਅਰ ਵੇਖੋ ਉਹ ਗੋਸ਼ਨ ਦੀ ਧਰਤੀ ਵਿੱਚ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯੂਸੁਫ਼ ਗਿਆ ਅਤੇ ਫ਼ਿਰਊਨ ਨੂੰ ਦੱਸਿਆ, ਮੇਰਾ ਪਿਤਾ ਅਤੇ ਭਰਾ, ਉਨ੍ਹਾਂ ਦੇ ਇੱਜੜ ਅਤੇ ਚੌਣੇ ਅਤੇ ਸਭ ਕੁਝ ਜੋ ਉਨ੍ਹਾਂ ਦਾ ਹੈ, ਕਨਾਨ ਦੇਸ਼ ਤੋਂ ਆ ਗਏ ਹਨ ਅਤੇ ਵੇਖੋ, ਓਹ ਗੋਸ਼ਨ ਦੇਸ਼ ਵਿੱਚ ਹਨ।