Genesis 47:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੁਝ ਸਮੇਂ ਬਾਦ, ਮਿਸਰ ਅਤੇ ਕਨਾਨ ਦੇ ਲੋਕਾਂ ਕੋਲ ਕੋਈ ਪੈਸਾ ਨਹੀਂ ਬਚਿਆ। ਉਨ੍ਹਾਂ ਨੇ ਸਾਰਾ ਪੈਸਾ ਅਨਾਜ ਖਰੀਦਣ ਉੱਤੇ ਖਰਚ ਕਰ ਦਿੱਤਾ ਸੀ। ਇਸ ਲਈ ਮਿਸਰ ਦੇ ਲੋਕ ਯੂਸੁਫ਼ ਕੋਲ ਗਏ ਅਤੇ ਆਖਣ ਲੱਗੇ, “ਕਿਰਪਾ ਕਰਕੇ ਸਾਨੂੰ ਅਨਾਜ ਦਿਉ। ਸਾਡਾ ਪੈਸਾ ਮੁੱਕ ਗਿਆ ਹੈ। ਜੇ ਅਸੀਂ ਖਾਵਾਂਗੇ ਨਹੀਂ ਤਾਂ ਤੁਹਾਡੇ ਦੇਖਦਿਆਂ-ਦੇਖਦਿਆਂ ਅਸੀਂ ਮਰ ਜਾਵਾਂਗੇ।”
Punjabi Bible 2016 - ਪਵਿੱਤਰ ਬਾਈਬਲ O.V.
ਜਦ ਮਿਸਰ ਦੇਸ ਅਰ ਕਨਾਨ ਦੇਸ ਦੀ ਚਾਂਦੀ ਖਰਚ ਹੋ ਗਈ ਤਾਂ ਸਾਰੇ ਮਿਸਰੀ ਏਹ ਆਖਣ ਲਈ ਯੂਸੁਫ਼ ਕੋਲ ਆਏ ਕਿ ਸਾਨੂੰ ਰੋਟੀ ਦਿਓ। ਅਸੀਂ ਤੁਹਾਡੇ ਅੱਗੇ ਕਿਉਂ ਮਰੀਏ ਕਿਉਂ ਜੋ ਚਾਂਦੀ ਮੁੱਕ ਗਈ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਮਿਸਰ ਦੇਸ਼ ਅਤੇ ਕਨਾਨ ਦੇਸ਼ ਦੀ ਚਾਂਦੀ ਖ਼ਰਚ ਹੋ ਗਈ ਤਦ ਸਾਰੇ ਮਿਸਰੀ ਇਹ ਆਖਣ ਲਈ ਯੂਸੁਫ਼ ਕੋਲ ਆਏ ਕਿ ਸਾਨੂੰ ਰੋਟੀ ਦਿਓ। ਅਸੀਂ ਤੁਹਾਡੇ ਅੱਗੇ ਕਿਉਂ ਮਰੀਏ ਕਿਉਂ ਜੋ ਚਾਂਦੀ ਮੁੱਕ ਗਈ ਹੈ।