Genesis 47:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਵਸ਼ ਹੀ ਅਸੀਂ ਤੁਹਾਡੇ ਦੇਖਦਿਆਂ-ਦੇਖਦਿਆਂ ਮਰ ਜਾਵਾਂਗੇ। ਪਰ ਜੇ ਤੁਸੀਂ ਸਾਨੂੰ ਅਨਾਜ ਦੇ ਦੇਵੋਂਗੇ, ਤਾਂ ਅਸੀਂ ਫ਼ਿਰਊਨ ਨੂੰ ਜ਼ਮੀਨ ਦੇ ਦਿਆਂਗੇ ਅਤੇ ਅਸੀਂ ਉਸ ਦੇ ਗੁਲਾਮ ਬਣ ਜਾਵਾਂਗੇ। ਸਾਨੂੰ ਬੀਜ ਦੇਵੋ ਤਾਂ ਜੋ ਅਸੀਂ ਪੌਦੇ ਲਾ ਸੱਕੀਏ। ਫ਼ੇਰ ਅਸੀਂ ਜਿਉਂਦੇ ਰਹਾਂਗੇ, ਮਰਾਂਗੇ ਨਹੀਂ। ਅਤੇ ਅਸੀਂ ਆਪਣੇ ਲਈ ਫ਼ੇਰ ਅਨਾਜ ਉਗਾਵਾਂਗੇ।”
Punjabi Bible 2016 - ਪਵਿੱਤਰ ਬਾਈਬਲ O.V.
ਅਸੀਂ ਤੁਹਾਡੇ ਅੱਗੇ ਕਿਉਂ ਨਾਸ ਹੋਈਏ ਅਸੀਂ ਵੀ ਅਰ ਸਾਡੀ ਜ਼ਮੀਨ ਵੀ। ਸਾਨੂੰ ਅਰ ਸਾਡੀ ਜ਼ਮੀਨ ਨੂੰ ਰੋਟੀ ਦੇ ਬਦਲੇ ਮੁੱਲ ਲੈ ਲਓ। ਅਸੀਂ ਆਪਣੀ ਜ਼ਮੀਨ ਸਣੇ ਫ਼ਿਰਊਨ ਦੇ ਦਾਸ ਹੋਵਾਂਗੇ ਪਰ ਸਾਨੂੰ ਬੀ ਦਿਓ ਜੋ ਅਸੀਂ ਜੀਵੀਏ ਅਰ ਮਰੀਏ ਨਾ ਅਤੇ ਜ਼ਮੀਨ ਉੱਜੜ ਨਾ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸੀਂ ਤੁਹਾਡੇ ਅੱਗੇ ਕਿਉਂ ਨਾਸ ਹੋਈਏ ਅਸੀਂ ਵੀ ਅਤੇ ਸਾਡੀ ਜ਼ਮੀਨ ਵੀ। ਸਾਨੂੰ ਅਤੇ ਸਾਡੀ ਜ਼ਮੀਨ ਨੂੰ ਰੋਟੀ ਦੇ ਬਦਲੇ ਮੁੱਲ ਲੈ ਲਓ। ਅਸੀਂ ਆਪਣੀ ਜ਼ਮੀਨ ਸਮੇਤ ਫ਼ਿਰਊਨ ਦੇ ਦਾਸ ਹੋਵਾਂਗੇ, ਪਰ ਸਾਨੂੰ ਬੀਜ ਦਿਓ ਜੋ ਅਸੀਂ ਜੀਵੀਏ ਅਤੇ ਮਰੀਏ ਨਾ ਅਤੇ ਜ਼ਮੀਨ ਉੱਜੜ ਨਾ ਜਾਵੇ।