Genesis 47:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਵਾਢੀਆਂ ਵੇਲੇ, ਤੁਹਾਨੂੰ ਆਪਣੀਆਂ ਫ਼ਸਲਾਂ ਦਾ ਪੰਜਵਾਂ ਹਿੱਸਾ ਫ਼ਿਰਊਨ ਨੂੰ ਦੇਣਾ ਪਵੇਗਾ। ਪੰਜਾਂ ਵਿੱਚੋਂ ਚਾਰ ਹਿੱਸੇ ਤੁਸੀਂ ਆਪਣੇ ਲਈ ਰੱਖ ਸੱਕਦੇ ਹੋ। ਤੁਸੀਂ ਬੀਜਾਂ ਨੂੰ ਅਨਾਜ ਲਈ ਅਤੇ ਅਗਲੇ ਵਰ੍ਹੇ ਦੀ ਬਿਜਾਈ ਲਈ ਰੱਖ ਸੱਕਦੇ ਹੋ। ਹੁਣ ਤੁਸੀਂ ਆਪਣੇ ਪਰਿਵਾਰਾਂ ਅਤੇ ਆਪਣੇ ਬੱਚਿਆਂ ਦੀ ਪਰਵਰਿਸ਼ ਕਰ ਸੱਕਦੇ ਹੋ।”
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ ਬੀ ਤੁਹਾਡੇ ਲਈ ਹੈ। ਜ਼ਮੀਨ ਬੀਜੋ। ਅਰ ਐਉਂ ਹੋਵੇਗਾ ਕਿ ਫਸਲਾਂ ਉੱਤੇ ਪੰਜਵਾਂ ਹਿੱਸਾ ਤੁਹਾਨੂੰ ਫ਼ਿਰਊਨ ਨੂੰ ਦੇਣਾ ਪਵੇਗਾ ਅਤੇ ਤੁਹਾਡੇ ਚਾਰ ਹਿੱਸੇ ਖੇਤ ਦੇ ਬੀ ਲਈ ਅਰ ਤੁਹਾਡੇ ਖਾਣ ਲਈ ਅਰ ਤੁਹਾਡੇ ਘਰਾਣੇ ਅਰ ਤੁਹਾਡੇ ਨਿਆਣਿਆਂ ਦੇ ਖਾਣ ਲਈ ਹੋਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਬੀਜ ਤੁਹਾਡੇ ਲਈ ਹੈ। ਜ਼ਮੀਨ ਬੀਜੋ। ਅਤੇ ਫ਼ਸਲਾਂ ਉੱਤੇ ਪੰਜਵਾਂ ਹਿੱਸਾ ਤੁਹਾਨੂੰ ਫ਼ਿਰਊਨ ਨੂੰ ਦੇਣਾ ਪਵੇਗਾ ਅਤੇ ਬਾਕੀ ਚਾਰ ਹਿੱਸੇ ਤੁਹਾਡੇ ਹੋਣਗੇ ਖੇਤ ਦੇ ਬੀਜ ਲਈ ਅਤੇ ਤੁਹਾਡੇ, ਘਰਾਣੇ ਅਤੇ ਤੁਹਾਡੇ ਬੱਚਿਆਂ ਦੇ ਖਾਣ ਲਈ ਹੋਣਗੇ।