Genesis 47:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੁਣ ਸਮਾਂ ਆ ਗਿਆ ਜਦੋਂ ਇਸਰਾਏਲ ਜਾਣਦਾ ਸੀ ਕਿ ਛੇਤੀ ਹੀ ਉਸ ਦਾ ਦੇਹਾਂਤ ਹੋ ਜਾਵੇਗਾ, ਇਸ ਲਈ ਉਸ ਨੇ ਆਪਣੇ ਪੁੱਤਰ ਯੂਸੁਫ਼ ਨੂੰ ਆਪਣੇ ਕੋਲ ਸੱਦਿਆ। ਉਸ ਨੇ ਆਖਿਆ, “ਜੇ ਤੂੰ ਮੈਨੂੰ ਪਿਆਰ ਕਰਦਾ ਹੈ, ਤਾਂ ਆਪਣਾ ਹੱਥ ਮੇਰੀ ਲੱਤ ਹੇਠਾਂ ਰੱਖ ਅਤੇ ਇਕਰਾਰ ਕਰ। ਇਕਰਾਰ ਕਰ ਕਿ ਤੂੰ ਉਹੀ ਕਰੇਂਗਾ ਜੋ ਮੈਂ ਆਖਾਂਗਾ ਅਤੇ ਤੂੰ ਮੇਰੇ ਪ੍ਰਤੀ ਵਫ਼ਾਦਾਰ ਰਹੇਂਗਾ। ਜਦੋਂ ਮੈਂ ਮਰਾ, ਤਾਂ ਮੈਨੂੰ ਮਿਸਰ ਵਿੱਚ ਨਹੀਂ ਦਫ਼ਨਾਉਣਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਇਸਰਾਏਲ ਦੇ ਮਰਨ ਦੇ ਦਿਨ ਨੇੜੇ ਆਏ ਸੋ ਉਸ ਆਪਣੇ ਪੁੱਤ੍ਰ ਯੂਸੁਫ਼ ਨੂੰ ਬੁਲਾ ਕੇ ਆਖਿਆ, ਹੁਣ ਜੇ ਮੇਰੇ ਉੱਤੇ ਤੇਰੀ ਦਯਾ ਦੀ ਨਿਗਾਹ ਹੈ ਤਾਂ ਤੂੰ ਆਪਣਾ ਹੱਥ ਮੇਰੇ ਪੱਟ ਹੇਠ ਰੱਖ ਅਰ ਕਿਰਪਾ ਅਰ ਸਚਿਆਈ ਨਾਲ ਮੇਰੇ ਸੰਗ ਵਰਤੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਇਸਰਾਏਲ ਦੇ ਮਰਨ ਦੇ ਦਿਨ ਨੇੜੇ ਆਏ ਤਾਂ ਉਸ ਆਪਣੇ ਪੁੱਤਰ ਯੂਸੁਫ਼ ਨੂੰ ਬੁਲਾ ਕੇ ਆਖਿਆ, ਹੁਣ ਜੇ ਮੇਰੇ ਉੱਤੇ ਤੇਰੀ ਕਿਰਪਾ ਹੈ ਤਾਂ ਤੂੰ ਆਪਣਾ ਹੱਥ ਮੇਰੇ ਪੱਟ ਹੇਠ ਰੱਖ ਅਤੇ ਕਿਰਪਾ ਅਤੇ ਸਚਿਆਈ ਨਾਲ ਮੇਰੇ ਨਾਲ ਵਰਤਾਉ ਕਰੀਂ।